Nabaz-e-punjab.com

ਕਰੋਨਾ ਮਹਾਮਾਰੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ

ਪੰਜਵੀਂ ਤੇ ਅੱਠਵੀਂ ਤੱਕ ਪ੍ਰੀਖਿਆਵਾਂ ਪੁਰਾਣੇ ਸ਼ਡਿਊਲ ਮੁਤਾਬਕ ਹੋਣਗੀਆਂ: ਚੇਅਰਮੈਨ ਯੋਗਰਾਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ਭਰ ਵਿੱਚ ਕੋਵਿਡ-19 ਦੀ ਦੂਜੀ ਲਹਿਰ ਦੇ ਲਗਾਤਾਰ ਵਧ ਰਹੇ ਪ੍ਰਕੋਪ ਦੇ ਚੱਲਦਿਆਂ ਲਗਪਗ ਇੱਕ ਮਹੀਨੇ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਸਕੂਲ ਬੋਰਡ ਦੇ ਚੇਅਰਮੈਨ ਯੋਗਰਾਜ ਨੇ ਦੱਸਿਆ ਕਿ ਇਹ ਫੈਸਲਾ ਪ੍ਰੀਖਿਆ ਅਮਲਾ ਅਤੇ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਵੀਂ ਤੋਂ ਅੱਠਵੀਂ ਤੱਕ ਸਾਲਾਨਾ ਪ੍ਰੀਖਿਆਵਾਂ ਪੁਰਾਣੇ ਸ਼ਡਿਊਲ ਮੁਤਾਬਕ ਹੀ ਹੋਣਗੀਆਂ। ਉਨ੍ਹਾਂ ਵਿੱਚ ਕੋਈ ਤਬਦੀਲ ਕੀਤੀ ਨਹੀਂ ਕੀਤੀ ਗਈ ਹੈ।
ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਦੱਸਿਆ ਕਿ 22 ਮਾਰਚ ਤੋਂ ਸ਼ੁਰੂ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਹੁਣ 20 ਅਪਰੈਲ ਤੋਂ 24 ਮਈ ਤੱਕ ਕਰਵਾਈ ਜਾਵੇਗੀ। ਜਦੋਂਕਿ ਦਸਵੀਂ ਸ਼੍ਰੇਣੀ ਦੀ 9 ਅਪਰੈਲ ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆ ਹੁਣ 4 ਮਈ ਤੋਂ 24 ਮਈ ਤੱਕ ਕਰਵਾਈ ਜਾਵੇਗੀ। ਕੰਟਰੋਲਰ ਪ੍ਰੀਖਿਆਵਾਂ ਦੀ ਅਨੁਸਾਰ ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ। ਇਹ ਪ੍ਰੀਖਿਆਵਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ’ਤੇ ਹੀ ਕਰਵਾਈਆਂ ਜਾਣਗੀਆਂ, ਜਿਨ੍ਹਾਂ ਦਾ ਐਲਾਨ ਰੋਲ ਨੰਬਰ ਜਾਰੀ ਕਰਨ ਵੇਲੇ ਹੀ ਕੀਤਾ ਜਾਵੇਗਾ। ਡੇਟਸ਼ੀਟ ਸਬੰਧੀ ਹੋਰ ਵਿਸਥਾਰ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕੀਤੀ ਗਈ ਹੈ। ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਸਬੰਧੀ ਜਾਣਕਾਰੀ ਲਈ ਫੋਨ ਨੰਬਰ 0172 5227151 ਅਤੇ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਸਬੰਧੀ ਜਾਣਕਾਰੀ ਲਈ 0172 5227324 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…