Share on Facebook Share on Twitter Share on Google+ Share on Pinterest Share on Linkedin ਪੰਜਾਬ ਬੰਦ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਸਪਲੀਮੈਂਟ ਪ੍ਰੀਖਿਆ ਮੁਲਤਵੀ ਦਿੱਲੀ ਵਿੱਚ ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ: ਦਿੱਲੀ ਦੇ ਤੁਗ਼ਲਕਾਬਾਦ ਵਿੱਚ ਬੀਤੇ ਦਿਨੀਂ ਦਲਿਤਾਂ ਦੇ ਮਸੀਹਾ ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਅਤੇ ਦਲਿਤ ਵਰਗ ਵੱਲੋਂ ਭਲਕੇ 13 ਅਗਸਤ ਨੂੰ ਪੰਜਾਬ ਬੰਦ ਦੀ ਅਪੀਲ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 13 ਅਗਸਤ ਨੂੰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਲਈਆਂ ਜਾਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਅੱਜ ਇੱਥੇ ਦੇਰ ਸ਼ਾਮ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਲਕੇ 13 ਅਗਸਤ ਨੂੰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਪਲੀਮੈਂਟ ਪ੍ਰੀਖਿਆਵਾਂ ਪੰਜਾਬ ਬੰਦ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੇ ਖ਼ਦਸ਼ਿਆਂ ਕਾਰਨ ਮੁਲਤਵੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਲਕੇ ਦਸਵੀਂ ਸ਼ੇ੍ਰਣੀ ਦੀ ਸਾਇੰਸ ਵਿਸ਼ੇ ਦੀ ਪ੍ਰੀਖਿਆ ਲਈ ਜਾਣੀ ਸੀ। ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਲਈ ਪੋਲੀਟੀਕਲ ਸਾਇੰਸ, ਫਿਜ਼ਿਕਸ ਅਤੇ ਬਿਜ਼ਨਸ ਸਟੱਡੀ ਵਿਸ਼ਿਆਂ ਦੀ ਸਪਲੀਮੈਂਟਰੀ ਪ੍ਰੀਖਿਆ ਲਈ ਜਾਣੀ ਸੀ ਅਤੇ ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਵਿੱਚ 125 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਸ੍ਰੀ ਕਲੋਹੀਆ ਨੇ ਦੱਸਿਆ ਕਿ ਉਂਜ 13 ਅਗਸਤ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਦਫ਼ਤਰ ਆਮ ਦਿਨਾਂ ਵਾਗ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਅੱਜ ਮੁਲਤਵੀ ਕੀਤੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦਾ ਨਵੇਂ ਸਿਰਿਓਂ ਸ਼ਡਿਊਲ ਜਲਦੀ ਹੀ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਰਾਹੀਂ ਪ੍ਰੀਖਿਆਰਥੀਆਂ ਨੂੰ ਜਾਰੀ ਕਰ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ