Share on Facebook Share on Twitter Share on Google+ Share on Pinterest Share on Linkedin ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਮੁਲਾਜ਼ਮ ਐਸੋਸੀਏਸ਼ਨ ਨੇ ਪੈਨਸ਼ਨ ਦਿਵਸ ਮਨਾਇਆ ਸਿੱਖਿਆ ਬੋਰਡ ਦੇ 80 ਸਾਲ ਤੋਂ ਵੱਧ ਉਮਰ ਦੇ ਸੰਘਰਸ਼ਸ਼ੀਲ ਪੈਨਸ਼ਨਰਾਂ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ ਸਕੂਲ ਬੋਰਡ ਦੇ ਆਡੀਟੋਰੀਅਮ ਵਿਖੇ ਪੈਨਸ਼ਨ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਪੰਜਾਬ ਬੋਰਡ ਦੇ ਵੱਡੀ ਗਿਣਤੀ ਵਿੱਚ ਸੇਵਾਮੁਕਤ ਅਧਿਕਾਰੀ ਅਤੇ ਕਰਮਚਾਰੀਆਂ ਅਤੇ ਅੌਰਤਾਂ ਸਮੇਤ ਮੁਲਾਜ਼ਮ ਆਗੂਆਂ ਨੇ ਸ਼ਿਰਕਤ ਕੀਤੀ। ਸਕੂਲ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨਦਿਆਂ ਕਿਹਾ ਕਿ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਜਲਦੀ ਹੀ ਪੱਕਾ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਅਤੇ ਹੈਲਥ ਸਾਇੰਸਜ਼ ਦੇ ਸਾਬਕਾ ਰਜਿਸਟਰਾਰ ਪਿਆਰੇ ਲਾਲ ਨੇ ਕਿਹਾ ਕਿ ਸਰਕਾਰ ਆਮ ਲੋਕਾਂ ਦੀ ਭਲਾਈ ਕਰਨ ਬਜਾਏ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦਾ ਵੱਧ ਖਿਆਲ ਰੱਖਦੀ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਮੋਜੋਵਾਲ ਨੇ ਕਿਹਾ ਕਿ ਪੈਨਸ਼ਨਰ ਦਿਵਸ ਉਨ੍ਹਾਂ ਲਈ ਇਤਿਹਾਸਕ ਮਹੱਤਤਾ ਵਾਲਾ ਦਿਨ ਹੈ। ਇਸ ਦਿਨ ਸੁਪਰੀਮ ਕੋਰਟ ਨੇ ਪੈਨਸ਼ਨਰਜ਼ ਦੇ ਹੱਕ ਵਿੱਚ ਫੈਸਲਾ ਸੁਣਾ ਕੇ ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਨੂੰ ਪੈਨਸ਼ਨਰਜ਼ ਦਾ ਮੁੱਢਲਾ ਹੱਕ ਕਰਾਰ ਦਿੱਤਾ ਸੀ। ਉਨ੍ਹਾਂ ਕੈਪਟਨ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਰਵੱਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਬਕਾਇਆਂ ਪਈਆਂ ਹਨ ਪ੍ਰੰਤੂ ਸੂਬਾ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਚੁੱਪ ਧਾਰੀ ਹੋਈ ਹੈ। ਸਮਾਗਮ ਦੌਰਾਨ ਬੋਰਡ ਦੇ ਸਭ ਤੋਂ ਪਹਿਲੇ ਸੇਵਾਮੁਕਤ ਮੁਲਾਜ਼ਮ ਪਿਆਰਾ ਸਮੇਤ 80 ਸਾਲ ਤੋਂ ਵੱਧ ਉਮਰ ਹੋਰ ਦੇ ਸੰਘਰਸ਼ਸ਼ੀਲ ਪੈਨਸ਼ਨਰਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਨੂੰ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ, ਸਾਬਕਾ ਡਾਇਰੈਕਟਰ (ਅਕਾਦਮਿਕ) ਪ੍ਰੋ. ਹਰਲਾਲ ਸਿੰਘ, ਸਾਬਕਾ ਉਪ ਸਕੱਤਰ ਜਗੀਰ ਸਿੰਘ, ਗੁਰਚਰਨ ਸਿੰਘ ਮੁੰਦਰਾ, ਮੁਲਾਜ਼ਮ ਆਗੂ ਨਾਜ਼ਰ ਸਿੰਘ, ਬੀਬੀ ਸੁਰਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੌਰ, ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਸਕੱਤਰ ਪਰਮਜੀਤ ਸਿੰਘ ਪੰਮਾ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਮੈਣੀ, ਸਾਬਕਾ ਪ੍ਰਧਾਨ ਸੁਖਚੈਨ ਸਿੰਘ ਸੈਣੀ ਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਖੰਗੂੜਾ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਜਥੇਬੰਦੀ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਕ ਦੀ ਸੇਵਾ ਬੀਬੀ ਅਮਰਜੀਤ ਕੌਰ ਅਤੇ ਸ੍ਰੀ ਮੋਜੋਵਾਲ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਡੀਪੀ ਹੁਸ਼ਿਆਰਪੁਰੀ, ਨਰਿੰਦਰ ਬਾਠ, ਗੁਰਮੇਲ ਸਿੰਘ ਗਰਚਾ, ਜਰਨੈਲ ਸਿੰਘ, ਚਰਨ ਸਿੰਘ ਲਖਨਪੁਰ, ਚਰਨ ਸਿੰਘ ਗੜ੍ਹੀ, ਮੇਵਾ ਸਿੰਘ ਗਿੱਲ, ਗੁਰਦੀਪ ਸਿੰਘ, ਗੁਰਮੇਲ ਸਿੰਘ ਮੁੰਡੀ ਖਰੜ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ