Nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ ਵਾਹਨ ਪਾਰਕਿੰਗ ਸਮੱਸਿਆ ਦੇ ਹੱਲ ਲਈ ਪੇਵਰ ਲਗਾਉਣ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ ਵਾਹਨ ਪਾਰਕਿੰਗ ਦੀ ਸਮੱਸਿਆ ਦਾ ਪੱਕਾ ਹੱਲ ਹੋਣ ਦੀ ਆਸ ਬੱਝ ਗਈ ਹੈ। ਮੁਹਾਲੀ ਨਗਰ ਨਿਗਮ ਨੇ ਪਹਿਲਕਦਮੀ ਕਰਦਿਆਂ ਸਕੂਲ ਬੋਰਡ ਦੇ ਬਾਹਰ ਦੋਵੇਂ ਪਾਸੇ ਸੜਕ ਕਿਨਾਰੇ ਟੇਪਰ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜਿਸ ਦਾ ਉਦਘਾਟਨ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਬੋਰਡ ਅਤੇ ਇਸ ਨਾਲ ਲਗਦੀ ਇਮਾਰਤ ਵਿੱਚ ਸਿੱਖਿਆ ਵਿਭਾਗ ਦੇ ਕਈ ਦਫ਼ਤਰ ਆਉਣ ਕਾਰਨ ਪਾਰਕਿੰਗ ਦੀ ਸਮੱਸਿਆ ਖੜੀ ਹੋ ਗਈ ਹੈ। ਕਿਉਂਕਿ ਕੰਪਲੈਕਸ ਵਿੱਚ ਥਾਂ ਦੀ ਘਾਟ ਹੋਣ ਕਾਰਨ ਅਧਿਕਾਰੀਆਂ ਨੂੰ ਛੱਡ ਕੇ ਬਾਹਰੋਂ ਆਪਣੇ ਕੰਮਾਂ ਕਾਰਾਂ ਲਈ ਆਉਂਦੇ ਜ਼ਿਆਦਾਤਰ ਲੋਕ ਸੜਕ ਕਿਨਾਰੇ ਵਾਹਨ ਖੜੇ ਕਰ ਦਿੱਤੇ ਹਨ ਅਤੇ ਹਰ ਵੇਲੇ ਸੜਕ ’ਤੇ ਟਰੈਫ਼ਿਕ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ, ਪ੍ਰੰਤੂ ਹੁਣ ਟੇਪਰ ਪੇਵਰ ਬਲਾਕ ਲੱਗਣ ਕਾਰਨ ਕਾਫੀ ਹੱਦ ਤੱਕ ਵਾਹਨ ਪਾਰਕਿੰਗ ਦੀ ਸਮੱਸਿਆ ਹੱਲ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਜਲਦੀ ਹੀ ਲੋੜ ਅਨੁਸਾਰ ਹੋਰ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸਫ਼ਾਈ ਵਿਸਸਥਾ ਨੂੰ ਯਕੀਨੀ ਬਣਾਇਆ ਜਾਵੇਗਾ।
ਉਧਰ, ਇਸ ਦੌਰਾਨ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਚਾਵਲਾ ਨੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਬੋਰਡ ਮੁਲਾਜ਼ਮ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਪ੍ਰਭਦੀਪ ਸਿੰਘ ਬੋਪਾਰਾਏ, ਜਤਿੰਦਰ ਸਿੰਘ ਧਾਲੀਵਾਲ, ਪਰਮਜੀਤ ਸਿੰਘ ਵਾਲੀਆ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ, ਗੁਰਜੀਤ ਸਿੰਘ ਬਿੱਦੋਵਾਲੀਆ, ਰਾਜ ਕੁਮਾਰ, ਅਜੀਤਪਾਲ ਸਿੰਘ, ਜਤਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਕਾਹਲੋਂ, ਸਿਮਰਨਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…