Nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੰਗਲਵਾਰ ਨੂੰ ਐਲਾਨਿਆ ਜਾਵੇਗਾ ਬਾਰ੍ਹਵੀਂ ਦਾ ਨਤੀਜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਰੈਗੂਲਰ ਸਮੇਤ ਓਪਨ ਸਕੂਲ, ਸਾਇੰਸ ਗਰੁੱਪ, ਕਾਮਰਸ ਗਰੁੱਪ, ਹਿਊਮੈਨਟੀਜ਼ ਗਰੁੱਪ, ਵੋਕੇਸ਼ਨਲ ਗਰੁੱਪ, ਕੰਪਾਰਟਮੈਂਟ\ਰੀਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਵਿੱਚ ਸੁਧਾਰ ਦਾ ਨਤੀਜਾ ਭਲਕੇ 21 ਜੁਲਾਈ ਨੂੰ ਸਵੇਰੇ 11 ਵਜੇ ਘੋਸ਼ਿਤ ਕੀਤਾ ਜਾਵੇਗਾ। ਅੱਜ ਦੇਰ ਸ਼ਾਮ ਇਹ ਜਾਣਕਾਰੀ ਦਿੰਦਿਆਂ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਪੈੱ੍ਰਸ ਬਿਆਨ ਵਿੱਚ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ ਮੰਗਲਵਾਰ ਨੂੰ ਨਤੀਜਾ ਘੋਸ਼ਿਤ ਕਰਨ ਉਪਰੰਤ ਤੁਰੰਤ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਅਪਲੋਡ ਕਰ ਦਿੱਤਾ ਜਾਵੇਗਾ।
ਸ੍ਰੀ ਮਹਿਰੋਕ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਵੱਲੋਂ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਕਰਨ ਲਈ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇਣ ਲਈ ਕੇਵਲ ਇੱਕ ਵਿਸ਼ੇ ਦੀ ਪ੍ਰੀਖਿਆ ਲਈ ਫਾਰਮ ਭਰਿਆ ਸੀ। ਅਜਿਹੇ ਪ੍ਰੀਖਿਆਰਥੀ ਦੀ ਇਹ ਪ੍ਰੀਖਿਆ ਮਹੌਲ ਸੁਖਾਵਾਂ ਹੋਣ ’ਤੇ ਪਹਿਲਾਂ ਪ੍ਰਾਪਤ ਹੋਈ ਫੀਸ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਕਰਵਾਈ ਜਾਵੇਗੀ।
ਇਸ ਸਾਲ ਸਕੂਲ ਬੋਰਡ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਅਪੀਅਰ ਹੋਣ ਲਈ ਤਕਰੀਬਨ 3 ਲੱਖ ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਕੀਤੇ ਗਏ ਸੀ। ਅਧਿਕਾਰੀ ਨੇ ਦੱਸਿਆ ਕਿ ਕੁੱਲ 143 ਵਿਸ਼ਿਆਂ ’ਚੋਂ ਅੰਗਰੇਜ਼ੀ ਅਤੇ ਪੰਜਾਬੀ ਲਾਜ਼ਮੀ ਸਮੇਤ ਕਰੀਬ 80 ਵਿਸ਼ਿਆਂ ਦੀ ਪ੍ਰੀਖਿਆ ਲੈ ਗਈ ਸੀ ਪ੍ਰੰਤੂ 22 ਮਾਰਚ ਨੂੰ ਅਚਾਨਕ ਕਰਫਿਊ ਲੱਗਣ ਕਾਰਨ ਬਾਕੀ ਰਹਿੰਦੇ 63 ਵਿਸ਼ਿਆਂ ਦੀਆਂ ਪ੍ਰੀਖਿਆਵਾਂ ਐਨ ਮੌਕੇ ਮੁਲਤਵੀ ਕਰਨੀਆਂ ਪੈ ਗਈਆਂ। ਹੁਣ ਬੋਰਡ ਮੈਨੇਜਮੈਂਟ ਵੱਲੋਂ ਸੀਬੀਐਸਈ ਦੀ ਤਰਜ਼ ’ਤੇ ਪਹਿਲਾਂ ਲਈਆਂ ਜਾ ਚੁੱਕੀਆਂ ਪ੍ਰੀਖਿਆਵਾਂ ’ਚੋਂ ਤਿੰਨ ਵਿਸ਼ਿਆਂ ’ਚੋਂ 2 ਅਤੇ ਚਾਰ ਵਿਸ਼ਿਆਂ ’ਚੋਂ ਤਿੰਨ ਵਿਸ਼ਿਆਂ ਦੇ ਨੰਬਰਾਂ ਦੀ ਐਵਰੇਜ ਨੂੰ ਆਧਾਰ ਬਣਾ ਕੇ ਬਾਕੀ ਵਿਸ਼ਿਆਂ ਦੇ ਅੰਕਾਂ ਦੀ ਅੌਸਤ ਨੂੰ ਆਧਾਰ ਬਣਾ ਕੇ ਨਤੀਜਾ ਘੋਸ਼ਿਤ ਕੀਤਾ ਜਾਵੇਗਾ। ਪਿਛਲੇ ਦਿਨੀਂ ਸਿੱਖਿਆ ਵਿਭਾਗ ਦੇ ਸਕੱਤਰਕਮ ਸਕੂਲ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਪੰਜਾਬ ਸਰਕਾਰ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਸੀਬੀਐਸਈ ਦੀ ਤਰਜ਼ ’ਤੇ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ ਕਰਨ ਲਈ ਆਖਿਆ ਸੀ।

Load More Related Articles

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…