
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੋਮਵਾਰ ਨੂੰ ਐਲਾਨਿਆ ਜਾਵੇਗਾ ਬਾਰ੍ਹਵੀਂ ਜਮਾਤ ਦਾ ਨਤੀਜਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 27 ਜੂਨ ਨੂੰ ਇਸ ਸਾਲ ਲਈ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਅਕਾਦਮਿਕ ਸਾਲ 2021-22 ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਭਲਕੇ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਘੋਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਬੰਧਤ ਵਿਦਿਆਰਥੀ ਆਪਣਾ ਨਤੀਜਾ 28 ਜੂਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਸਵੇਰੇ 10 ਵਜੇ ਤੋਂ ਬਾਅਦ ਦੇਖ ਸਕਣਗੇ।