
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਤਿੰਨ ਰੋਜ਼ਾ ਰਾਜ ਪੱਧਰੀ ਵਿਦਿਅਕ ਮੁਕਾਬਲਿਆਂ ਦੀ ਧੂੰਆਂ ਧਾਰ ਸ਼ੁਰੂਆਤ
ਅਮਨਦੀਪ ਸਿੰਘ ਸੋਢੀ
ਮੁਹਾਲੀ, 9 ਦਸੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਤਿੰਨ ਰੋਜ਼ਾ ਰਾਜ ਪੱਧਰੀ ਅਕਾਦਮਿਕ ਵਿੱਦਿਅਕ ਮੁਕਾਬਲੇ ਸ਼ੁਰੂ ਹੋਏ। ਜਿਸ ਦਾ ਉਦਘਾਟਨ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਉਦਘਾਟਨ। ਅੱਜ ਪਹਿਲੇ ਦਿਨ ਵਿਦਿਆਰਥੀਆਂ ਦੇ ਸ਼ਬਦ ਗਾਇਨ, ਭਾਸ਼ਣ, ਸੁੰਦਰ ਲਿਖਾਈ, ਚਿਤਰਕਲਾ, ਗੀਤ ਤੇ ਸੋਲੋ ਡਾਂਸ ਅਤੇ ਸੈਕੰਡਰੀ ਪੱਧਰ ਦੇ (ਸਿੱਧੀ ਐਂਟਰੀ) ਲੜਕੇ ਤੇ ਲੜਕੀਆਂ ਦੇ ਗਤਕੇ ਦੇ ਮੁਕਾਬਲੇ ਕਰਵਾਏ ਗਏ।
ਮੀਡੀਆ ਨੂੰ ਇਹ ਜਾਣਕਾਰੀ ਦਿੰਦਿਆਂ ਬੋਰਡ ਦੇ ਪੀਆਰਓ ਨੇ ਦੱਸਿਆ ਕਿ ਸੋਲੋ ਡਾਂਸ ਮੁਕਾਬਲੇ ਵਿੱਚ ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੀ ਸਨਮੀਤ ਕੌਰ ਨੇ ਪਹਿਲਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਮਾਨਸੀ ਨੇ ਦੂਜਾ ਅਤੇ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੀ ਭੂਮਿਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੀਤ/ਲੋਕ ਗੀਤ ਮੁਕਾਬਲੇ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਬਸਤੀ ਬੁਰਜ ਕਾਹਨ ਸਿੰਘ ਵਾਲਾ, ਬਠਿੰਡਾ ਦੇ ਗੁਰਪਰਵਿੰਦਰ ਸਿੰਘ ਲੇ ਪਹਿਲਾ, ਸੰਤ ਵਰਿਆਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ, ਮੁਹਾਲੀ ਦੀ ਪੁਸ਼ਪਿੰਦਰ ਕੌਰ ਨੇ ਦੂਜਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਧਰਮਕੋਟ, ਮੋਗਾ ਦੇ ਸੁਮਿਤ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ।
ਭਾਸ਼ਣ ਮੁਕਾਬਲੇ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੀ ਰਮਨਦੀਪ ਕੌਰ ਨੇ ਪਹਿਲਾ, ਸਰਕਾਰੀ ਐਲਮੈਂਟਰੀ ਸਕੂਲ ਬੁਰਜ ਮਾਨਸ਼ਾਹੀਆ, ਬਠਿੰਡਾ ਦੀ ਅਨਮੋਲਪ੍ਰੀਤ ਕੌਰ ਨੇ ਦੂਜਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀ ਸੁਖਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗਤਕਾ (ਲੜਕੇ) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਪੰਜਾਬੀ ਯੁਨਿਵਰਸਿਟੀ ਪਟਿਆਲਾ ਦੇ ਬੂਟਾ ਸਿੰਘ ਤੇ ਸਾਥੀਆਂ ਨੇ ਪਹਿਲਾਂ, ਗੁਰਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ, ਲੁਧਿਆਣਾ ਦੇ ਗੁਰਦੀਪ ਸਿੰਘ ਤੇ ਸਾਥੀਆਂ ਨੇ ਦੂਜਾ ਅਤੇ ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਦਿਊਣ, ਬਠਿੰਡਾ ਦੇ ਜਸਪ੍ਰੀਤ ਸਿੰਘ ਤੇ ਸਾਥੀਆਂ ਨੇ ਤੀਜਾ ਹਾਸਲ ਕੀਤਾ। ਇੰਝ ਹੀ ਸ਼ਬਦ ਗਾਇਨ ਮੁਕਾਬਲੇ ਵਿੱਚ ਤੇਜਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ, ਲੁਧਿਆਣਾ ਦੀ ਵਿਦਿਆਰਥਣ ਸੁਮਨਦੀਪ ਕੌਰ ਤੇ ਸਾਥਣਾ ਨੇ ਪਹਿਲਾ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ, ਹੁਸ਼ਿਆਰਪੁਰ ਦੇ ਗੁਰਟੇਕ ਸਿੰਘ ਤੇ ਸਾਥੀਆਂ ਨੇ ਦੂਜਾ ਅਤੇ ਸੂਰਤ ਸਿੰਘ ਤੇਜਾ ਸਿੰਘ ਮੈਮੋਰੀਅਲ ਸੰਤ ਫਰੀਦ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਦੀ ਸੁਮਨਦੀਪ ਕੌਰ ਤੇ ਸਾਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ। ਗਤਕਾ (ਲੜਕੀਆਂ) ਦੇ ਮੁਕਾਬਲੇ ਵਿੱਚ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਲਵਪ੍ਰੀਤ ਤੇ ਸਾਥਣਾਂ ਨੇ ਪਹਿਲਾਂ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਪੰਜਾਬੀ ਯੁਨਿਵਰਸਿਟੀ ਪਟਿਆਲਾ ਦੀ ਅਰਸ਼ਜੋਤ ਕੌਰ ਤੇ ਸਾਥਣਾਂ ਨੇ ਦੂਜਾ, ਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ, ਲੁਧਿਆਣਾ ਦੀ ਅੰਮ੍ਰਿਤ ਕੌਰ ਤੇ ਸਾਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ।
ਚਿੱਤਰਕਲਾ ਮੁਕਾਬਲੇ ਵਿੱਚ ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦੀ ਤਾਨੀਆ ਸ਼ਰਮਾ ਨੇ ਪਹਿਲਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਮਾਨਵ ਨੇ ਦੂਜਾ ਅਤੇ ਬੀ.ਜੀ.ਐਸ.ਯੂ.ਐਲ ਸੀਨੀਅਰ ਸੈਕੰਡਰੀ ਖਡੂਰ ਸਾਹਿਬ, ਤਰਨਤਾਰਨ ਦੀ ਦਲਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸੁੰਦਰ ਲਿਖਾਈ ਮੁਕਾਬਲੇ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਸਾਧੋਹੇੜੀ, ਪਟਿਆਲਾ ਦੀ ਕਿਰਤ ਕੌਰ ਨੇ ਪਹਿਲਾ, ਸਰਕਾਰੀ ਐਲਮੈਂਟਰੀ ਸਕੂਲ ਰਾਮਪੁਰਾ, ਬਠਿੰਡਾ) ਦੀ ਰਾਜਵੀਰ ਕੌਰ ਨੇ ਦੂਜਾ ਅਤੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ, ਲੁਧਿਆਣਾ ਦੀ ਰੋਜ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਸੁਰੇਸ਼ ਕੁਮਾਰ ਟੰਡਨ ਤੇ ਸਕੱਤਰ ਜਨਕ ਰਾਜ ਮਹਿਰੋਕ ਹਾਜ਼ਰ ਸਨ।