Nabaz-e-punjab.com

ਪੰਜਾਬ ਸੈਕੂਲਰ ਅਲਾਂਇਸ ਦੀ ਉਮੀਦਵਾਰ ਬੀਬੀ ਸੁਰਿੰਦਰ ਕੌਰ ਨੇ ਸੋਹਾਣਾ ਵਿੱਚ ਆਪਣਾ ਚੋਣ ਦਫ਼ਤਰ ਖੋਲ੍ਹਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ:
ਸੱਤ ਸਿਆਸੀ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ’ਤੇ ਆਧਾਰਿਤ ਪੰਜਾਬ ਸੈਕੂਲਰ ਅਲਾਂਇਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਬੀਬੀ ਸੁਰਿੰਦਰ ਕੌਰ ਵੱਲੋਂ ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਆਪਣਾ ਚੋਣ ਦਫ਼ਤਰ ਖੋਲ੍ਹਿਆ ਗਿਆ। ਇਸ ਮੌਕੇ ਗੱਠਜੋੜ ਵਿੱਚ ਸ਼ਾਮਲ ਵੱਖ ਵੱਖ ਸਿਆਸੀ ਪਾਰਟੀਆਂ ਦੇ ਕਾਰਕੁਨਾਂ ਅਤੇ ਉੱਦਮੀ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਲੋਕ ਸਭਾ ਵਿੱਚ ਮਜ਼ਦੂਰਾਂ, ਇਸਤਰੀਆਂ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ਸ਼ੀਲ ਬੀਬੀ ਸੁਰਿੰਦਰ ਕੌਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਇਸ ਮੌਕੇ ਪੰਜਾਬ ਸੈਕੂਲਰ ਅਲਾਂਇਸ ਦੇ ਕੌਮੀ ਜਨਰਲ ਸਕੱਤਰ ਰਾਜਾ ਸਿੰਘ, ਜਨ ਸ਼ਕਤੀ ਪਾਰਟੀ (‘ਸੈਕੂਲਰ) ਲੋਕ ਮੋਰਚਾ ਦੇ ਆਗੂ ਨਾਜ਼ਰ ਸਿੰਘ, ਸੰਵਿਧਾਨ ਬਚਾਓ ਮੰਚ ਦੇ ਆਗੂ ਗੁਰਚਰਨ ਸਿੰਘ ਸੁਨਾਮ, ਸਵਰਨ ਕੌਰ ਸਰਪੰਚ ਰੁੜਕਾ, ਸੰਵਿਧਾਨ ਬਚਾਓ ਸੰਘਰਸ਼ ਸੰਮਤੀ ਦੇ ਪਧਾਨ ਐਡਵੋਕੇਟ ਧਰਮਿੰਦਰ ਸਿੰਘ ਲਾਂਬਾ, ਕੁਲਦੀਪ ਸਿੰਘ, ਮੁਲਾਜ਼ਮ ਆਗੂ ਕਰਤਾਰ ਸਿੰਘ ਰਾਣੂ ਯਾਦਗਾਰੀ ਟਰੱਸਟ ਦੀ ਪ੍ਰਧਾਨ ਅਮਰਜੀਤ ਕੌਰ, ਪ੍ਰਿੰਸੀਪਲ ਗੁਰਮੀਤ ਸਿੰਘ ਭੁੱਲਰ, ਕੁਲਦੀਪ ਸਿੰਘ ਅਤੇ ਸਾਗਰ ਸਿੰਘ ਨੇ ਕਿਹਾ ਕਿ ਬੀਬੀ ਸੁਰਿੰਦਰ ਕੌਰ ਨੇ ਵਿਦਿਆਰਥੀ ਜੀਵਨ ਤੋਂ ਲੋਕਾਂ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਸੀ। ਜਿਨ੍ਹਾਂ ਅੌਰਤਾਂ ਦੀ ਸੁਰੱਖਿਆ, ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ।
ਬੀਬੀ ਸੁਰਿੰਦਰ ਕੌਰ ਨੇ ਕਿਹਾ ਕਿ ਉਹ ਲੋਕ ਸਭਾ ਵਿੱਚ ਪਹੁੰਚ ਕੇ ਸਮੁੱਚੇ ਹਲਕੇ ਦੀਆਂ ਚਿਰਾਂ ਤੋਂ ਲਮਕ ਰਹੇ ਮਸਲਿਆਂ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਲਾਹਨਤ ਤੋਂ ਛੁਟਕਾਰਾ ਦਿਵਾਉਣ, ਵਿਧਵਾ ਅੌਰਤਾਂ ਦੇ ਮਾਪਿਆਂ ਦੇ ਹੰਝੂ ਪੋਚਣ ਅਤੇ ਕਿਸਾਨ ਖ਼ੁਦਕੁਸ਼ੀਆਂ ਰੋਕਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਿੱਚ ਕਿਸੇ ਤਰ੍ਹਾਂ ਲੋਭ ਲਾਲਚ ਛੱਡ ਕੇ ਉਨ੍ਹਾਂ ਨੂੰ ਆਪਣਾ ਸਹਿਯੋਗ ਦੇਣ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…