Share on Facebook Share on Twitter Share on Google+ Share on Pinterest Share on Linkedin ਪੰਜਾਬ ਸੀਡ ਕਾਰਪੋਰੇਸ਼ਨ ਦੇ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ ਨੇ ਅਹੁਦਾ ਸੰਭਾਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ: ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਪੰਜਾਬ ਰਾਜ ਸੀਡ ਕਾਰਪੋਰੇਸ਼ਨ (ਪਨਸੀਡ) ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਬਾਅਦ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਓਪੀ ਸੋਨੀ ਅਤੇ ਸਾਬਕਾ ਸੰਸਦ ਮੈਂਬਰ ਪਵਨ ਬਾਂਸਲ ਵੀ ਸ੍ਰੀ ਸ਼ਰਮਾ ਨੂੰ ਵਧਾਈ ਦੇਣ ਉਨ੍ਹਾਂ ਦੇ ਦਫ਼ਤਰ ਪਹੁੰਚੇ। ਇੱਥੋਂ ਦੇ ਫੇਜ਼-6 ਸਥਿਤ ਖੇਤੀ ਭਵਨ ਵਿੱਚ ਅਹੁਦਾ ਸੰਭਾਲਣ ਮੌਕੇ ਕਈ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ। ਇਸ ਮੌਕੇ ਸਪੀਕਰ ਰਾਣਾ ਅਤੇ ਵਿੱਤ ਮੰਤਰੀ ਬਾਦਲ ਨੇ ਸ੍ਰੀ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ ਵੱਖ ਸੰਵਿਧਾਨਕ ਅਹੁਦਿਆਂ ਅਤੇ ਵਿਧਾਇਕ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ ਹਨ। ਹੁਣ ਵੀ ਉਹ ਖੇਤੀਬਾੜੀ ਅਤੇ ਹੋਰ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕਾਰਜ਼ਸੀਲ ਰਹਿਣਗੇ। ਅਖੀਰ ਵਿੱਚ ਸ੍ਰੀ ਸ਼ਰਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਮਾਰਕਫ਼ੈੱਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਅੰਮ੍ਰਿਤਸਰ (ਉੱਤਰੀ) ਸੁਨੀਲ ਦੱਤੀ, ਵਿਧਾਇਕ ਅੰਮ੍ਰਿਤਸਰ (ਦੱਖਣੀ) ਇੰਦਰਬੀਰ ਸਿੰਘ ਬੁਲਾਰੀਆ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ, ਖਾਦੀ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਮਮਤਾ ਦੱਤਾ, ਬੈਕਫ਼ਿੰਕੋ ਦੇ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ, ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਦਿਨੇਸ਼ ਬਸੀ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਰਾਜ ਕੰਵਲਪ੍ਰੀਤ ਪਾਲ ਸਿੰਘ, ਪੰਜਾਬ ਲਘੂ ਉਦਯੋਗ ਦੇ ਸੀਨੀਅਰ ਵਾਈਸ ਚੇਅਰਮੈਨ ਪਰਮਜੀਤ ਬੱਤਰਾ, ਪਨਸੀਡ ਦੇ ਡਾਇਰੈਕਟਰ ਅਮਰਜੀਤ ਸਿੰਘ ਸੰਘਾ ਅਤੇ ਜਗਦੀਸ਼ ਰਾਮ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਐਮਡੀ ਪਨਸੀਡ ਸੁਤੰਤਰ ਕੁਮਾਰ ਐਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ