Nabaz-e-punjab.com

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਸਬੰਧੀ ਦੋ ਰੋਜ਼ਾ ਵਰਕਸ਼ਾਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਸੰਕਲਪ ਸਕੀਮ ਅਧੀਨ ਦੋ ਰੋਜ਼ਾ ਦੀ ਵਰਕਸ਼ਾਪ ਕਰਵਾਈ ਗਈ। ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਪਰਵਿੰਦਰ ਕੌਰ ਅਤੇ ਰਾਜੇਸ਼ ਕੁਮਾਰ ਮਿਸ਼ਨ ਮੈਨੇਜਰ ਨੇ ਵਰਕਸ਼ਾਪ ਦੀ ਸ਼ੁਰੂਆਤ ਕੀਤੀ। ਵਰਕਸ਼ਾਪ ਵਿੱਚ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਅਧੀਨ ਵੱਖ-ਵੱਖ ਸੈਕਟਰਾਂ ਵਿੱਚ ਚਲਾਏ ਜਾ ਰਹੇ ਕੋਰਸਾਂ ਬਾਰੇ ਦੱਸਿਆ ਗਿਆ।
ਇਸ ਵਰਕਸ਼ਾਪ ਵਿੱਚ ਅਪੈਰਲ, ਕੈਪੀਟਲ ਗੁਡਸ, ਇਲੈਕਟ੍ਰੋਨਿਕ, ਐਗਰੀਕਲਚਰ, ਹੈਲਥ ਕੇਅਰ, ਟੈਲੀਕਾਮ, ਡੋਮੈਸਟਿਕ ਵਰਕਰ ਅਤੇ ਹੋਰ ਬਹੁਤ ਸਾਰੀਆਂ ਸੈਕਟਰ ਸਕਿੱਲ ਕੌਂਸਲਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਆਪਣੇ ਸੈਕਟਰ ਅਧੀਨ ਚੱਲ ਰਹੇ ਕੋਰਸਾਂ ਅਤੇ ਕੋਰਸ ਕਰਨ ਤੋਂ ਬਾਅਦ ਹੋਣ ਵਾਲੇ ਲਾਭ ਬਾਰੇ ਦੱਸਿਆ। ਵਰਕਸ਼ਾਪ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਕੰਮ ਕਰ ਰਹੇ ਵੱਖ ਵੱਖ ਟਰੇਨਿੰਗ ਪਾਰਟਨਰਾਂ ਨੇ ਵੀ ਹਿੱਸਾ ਲਿਆ। ਇਸ ਵਿੱਚ ਇੰਡਸਟਰੀਜ਼ ਵੱਲੋਂ ਈਟੀਈ ਇਲਕਟ੍ਰੋਗੇਅਰ, ਸੋਲੀਟੇਅਰ ਇਨਫੋਸਿਸ, ਰੋਕਮੇਨ, ਐਨਕੇ ਸ਼ਰਮਾ ਗਰੁੱਪ, ਸ਼ਾਰਪ ਇੰਜੀਨੀਅਰ, ਸਤਗੁਰੂ ਇੰਟਰਪ੍ਰਾਈਜਿਜ਼ ਨੇ ਭਾਗ ਲਿਆ। ਇਨ੍ਹਾਂ ਇੰਡਸਟਰੀਜ਼ ਨੇ ਆਪਣੇ ਕੰਮ ਪ੍ਰਤੀ ਅਤੇ ਭਵਿੱਖ ਵਿੱਚ ਹੋਰ ਕਾਮਿਆਂ ਦੀ ਲੋੜ ਹੋਵੇਗੀ ਬਾਰੇ ਵੀ ਚਰਚਾ ਕੀਤੀ। ਵਰਕਸ਼ਾਪ ਨੂੰ ਸਫਲ ਬਣਾਉਣ ਲਈ ਗੁਰਪ੍ਰੀਤ ਸਿੰਘ, ਮਾਨਸੀ ਭਾਂਬਰੀ ਅਤੇ ਜਗਪ੍ਰੀਤ ਸਿੰਘ, ਡੀਪੀਐਮਯੂ ਸਟਾਫ਼ ਅਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ ਅਤੇ ਡਿਪਟੀ ਸੀਈਓ ਮਨਜੇਸ਼ ਕੁਮਾਰ ਨੇ ਵੀ ਯੋਗਦਾਨ ਪਾਇਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…