nabaz-e-punjab.com

ਪੰਜਾਬ ਰਾਜ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੀ ਚੇਅਰਪਰਸਨ ਸਿੱਧੂ ਤੇ ਮੈਂਬਰ ਚੰਦਰਾ ਨੇ ਅਹੁਦਿਆਂ ਸਹੁੰ ਚੱੁਕੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਅਗਸਤ:
ਬਿਜਲੀ ਅਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਪੰਜਾਬ ਭਵਨ ਵਿਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਰਾਜ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੀ ਨਵੀਂ ਚੇਅਰਪਰਸਨ ਮੈਡਮ ਕੁਸਮਜੀਤ ਸਿੱਧੂ ਅਤੇ ਮੈਂਬਰ ਮੈਡਮ ਅੰਜੁਲੀ ਚੰਦਰਾ ਨੂੰ ਅਹੁਦੇ ਦੀ ਸਹੁੰ ਚੁਕਾਈ। ਕਾਬਿਲੇਗੌਰ ਹੈ ਕਿ ਕੁਸਮਜੀਤ ਸਿੱੱਧੂ ਪੰਜਾਬ ਕੇਡਰ ਦੇ 1979 ਬੈਚ ਦੇ ਸੇਵਾਮੁਕਤ ਆਈਏਐਸ ਅਫਸਰ ਹਨ ਜਦਕਿ ਅੰਜੁਲੀ ਚੰਦਰਾ ਕੇਂਦਰੀ ਇਲੈਕਟ੍ਰੀਸਿਟੀ ਅਥਾਰਟੀ ਦੇ ਸੇਵਾਮੁਕਤ ਚੀਫ ਇੰਜੀਨੀਅਰ ਹਨ। ਇਲੈਕਟ੍ਰੀਸਿਟੀ ਐਕਟ, 2003 ਮੁਤਾਬਿਕ ਕਮਿਸ਼ਨ ਬਿਜਲੀ ਦੇ ਰੇਟ ਤੈਅ ਕਰਨ, ਟ੍ਰਾਂਸਮੀਸ਼ਨ ਅਤੇ ਹੋਰ ਨਿਯਮ ਤੈਅ ਕਰਨ ਵਰਗੀਆਂ ਜ਼ਿੰਮੇਵਾਰੀਆਂ ਨਿਭਾਉਂਦਾ ਹੈ। ਕਮਿਸ਼ਨ ਖਪਤਕਾਰਾਂ ਅਤੇ ਉਪਭੋਗਤਾਵਾਂ ਦੇ ਹਿੱਤਾਂ ਲਈ ਮਹਤਵਪੂਰਣ ਭੂਮਿਕਾ ਵੀ ਅਦਾ ਕਰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਪੰਜਾਬ ਰਾਜ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਸ੍ਰੀ ਐਸ.ਐਸ. ਸਰਨਾ, ਵਿੱਤ ਕਮਿਸ਼ਨਰ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਬਿਜਲੀ ਤੇ ਪੀਐਸਪੀਸੀਐਲ ਦੇ ਸੀਐਮਡੀ ਸ੍ਰੀ ਏ. ਵੇਣੂ ਪ੍ਰਸਾਦ ਅਤੇ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀ ਵਿਕਾਸ ਪ੍ਰਤਾਪ ਸਮੇਤ ਹੋਰ ਉੱਘੀਆਂ ਸਖਸ਼ੀਅਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…