ਪੰਜਾਬ ਸਟੇਟ ਕਰਮਚਾਰੀ ਦਲ ਵੱਲੋਂ ਮੁਹਾਲੀ ਵਿੱਚ ਸੂਬਾ ਪੱਧਰ ’ਤੇ ਮਜਦੂਰ ਮਨਾਉਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਮੁਲਾਜਮਾਂ ਦੀਆਂ ਮੰਗਾਂ ਤੇ ਵਿਚਾਰ ਵਟਾਂਦਰੇ ਤੋੱ ਇਲਾਵਾ ਪੰਜਾਬ ਦੀ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਹਰ ਸਾਲ ਦੀ ਤਰ੍ਹਾਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸੂਬਾ ਪੱਧਰ ਦੇ ਮਜ਼ਦੂਰ ਦਿਵਸ ਮਨਾਉਣ ਲਈ ਇਸ ਵਾਰ 1 ਮਈ ਨੂੰ ਜਿਲ੍ਹਾ ਮੁਹਾਲੀ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮਜ਼ਦੂਰ ਦਿਵਸ ਨੂੰ ਪਬਲਿਕ ਹੈਲਥ ਕੰਪਲੈਕਸ, ਫੇਜ਼-1 ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦਿਵਸ ਨੂੰ ਮਨਾਉਣ ਲਈ ਪੰਜਾਬ ਦੇ ਸਮੂਹ ਕਰਮਚਾਰੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਬੇਨਤੀ ਕੀਤੀ ਜਾਂਦੀ ਹੈ। ਇਸ ਮੀਟਿੰਗ ਵਿੱਚ ਜਸਵਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਤੋੱ ਇਲਾਵਾ ਦਵਿੰਦਰ ਸਿੰਘ, ਕੇਸਰ ਸਿੰਘ ਮੁਹਾਲੀ, ਹਰਕੇਸ ਸਿੰਘ ਪ੍ਰਧਾਨ ਪੁੱਡਾ, ਮੁਹਾਲੀ, ਦਲਬੀਰ ਸਿੰਘ ਪ੍ਰਧਾਨ ਬੀ.ਆਰ, ਮਨਮੀਤ ਕੁਮਾਰ, ਹਰੀ ਲਾਲ, ਕੁਲਦੀਪ ਸਿੰਘ, ਹਰੀ ਸਿੰਘ, ਅਵਤਾਰ ਸਿੰਘ, ਪਰਮਜੀਤ ਸਿੰਘ, ਸਤਬੀਰ ਸਿੰਘ ਅਤੇ ਦੇਸਰਾਜ ਆਦਿ ਹਾਜਰ ਹੋਏ। ਇਹ ਜਾਣਕਾਰੀ ਪ੍ਰੈਸ ਸਕੱਤਰ ਸੁਖਚੈਨ ਸਿੰਘ ਨੇ ਦਿੱਤੀ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …