Nabaz-e-punjab.com

ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਏਕੇ ਸ਼ਰਮਾ ਨੇ ਸੋਹਾਣਾ ਤੇ ਸਨੇਟਾ ਰਾਸ਼ਨ ਡਿੱਪੂਆਂ ਦੀ ਕੀਤੀ ਚੈਕਿੰਗ ਸਰਕਾਰੀ ਸਕੂਲ ਬੈਂਰੋਪੁਰ ਦਾ ਵੀ ਕੀਤਾ ਦੌਰਾ, ਮਿੱਡ ਡੇਅ ਮੀਲ ਤਹਿਤ ਰਸੋਈ ਦਾ ਨਿਰੀਖਣ ਕੀਤਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਨੈਸ਼ਨਲ ਫੂਡ ਸਕਿਵਰਿਟੀ ਐਕਟ 2013 ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਏਕੇ ਸ਼ਰਮਾ ਨੇ ਮੁਹਾਲੀ ਦੀ ਏਡੀਸੀ (ਵਿਕਾਸ) ਸ੍ਰੀਮਤੀ ਆਸ਼ਕਾ ਜੈਨ ਅਤੇ ਐਸਡੀਐਮ ਜਗਦੀਪ ਸਹਿਗਲ ਨੂੰ ਨਾਲ ਲੈ ਕੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਰਾਸ਼ਨ ਡਿੱਪੂਆਂ, ਆਂਗਨਵਾੜੀ ਸੈਂਟਰਾਂ ਅਤੇ ਸਕੂਲਾਂ ਦਾ ਦੌਰਾ ਕੀਤਾ। ਇਸ ਦੌਰਾਨ ਸ੍ਰੀ ਸ਼ਰਮਾ ਨੇ ਇੱਥੋਂ ਦੇ ਇਤਿਹਾਸਕ ਸੋਹਾਣਾ ਅਤੇ ਕਸਬਾ-ਨੁਮਾ ਪਿੰਡ ਸਨੇਟਾ ਦੇ ਰਾਸ਼ਨ ਡਿੱਪੂਆਂ ਦੀ ਚੈਕਿੰਗ ਕੀਤੀ ਅਤੇ ਡਿੱਪੂ ਹੋਲਡਰਾਂ ਤੋਂ ਰਾਸ਼ਨ ਦੀ ਵੰਡ ਸਬੰਧੀ ਸਵਾਲ ਜੁਆਬ ਕੀਤੇ ਅਤੇ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਕੇ ਉਨ੍ਹਾਂ ਤੋਂ ਡਿੱਪੂ ਤੋਂ ਰਾਸ਼ਨ ਦੀ ਵੰਡ ਵਿੱਚ ਮੁਸ਼ਕਲਾਂ ਬਾਰੇ ਪਤਾ ਕੀਤਾ ਗਿਆ ਲੇਕਿਨ ਇਸ ਦੌਰਾਨ ਕਿਸੇ ਵੀ ਲਾਭਪਾਤਰੀ ਨੇ ਕਿਸੇ ਡਿੱਪੂ ਹੋਲਡਰ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਕੀਤੀ। ਉਨ੍ਹਾਂ ਵੱਲੋਂ ਡਿੱਪੂਆਂ ਤੇ ਮੇਜ਼ਰ ਮੀਟਰ ਰੱਖਣ ਦੀ ਸਲਾਹ ਵੀ ਦਿੱਤੀ ਗਈ ਅਤੇ ਡਿੱਪੂ ਹੋਲਡਰਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕਰਨ ਲਈ ਪ੍ਰੇਰਿਆ।
ਇਸ ਤਰ੍ਹਾਂ ਸ੍ਰੀ ਸ਼ਰਮਾ ਨੇ ਆਂਗਨਵਾੜੀ ਸੈਂਟਰ ਪਿੰਡ ਸੋਹਾਣਾ ਅਤੇ ਸਰਕਾਰੀ ਸਕੂਲ ਪਿੰਡ ਬੈਂਰੋਪੁਰ ਦਾ ਦੌਰਾ ਕੀਤਾ ਗਿਆ। ਇੱਥੇ ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਦੁਪਹਿਰ ਸਮੇਂ ਪਰੋਸੇ ਜਾਂਦੇ ਮਿੱਡ ਡੇਅ ਮੀਲ ਦੇ ਭੋਜਨ ਦੀ ਬਰੀਕੀ ਨਾਲ ਜਾਂਚ ਕੀਤੀ ਅਤੇ ਤਿਆਰ ਖਾਣੇ ਦੇ ਸੁਆਦ ਵੀ ਚੱਖਿਆ। ਜਾਂਚ ਦੌਰਾਨ ਸਾਰਾ ਕੁਝ ਤਸੱਲੀਬਖ਼ਸ਼ ਪਾਇਆ ਗਿਆ। ਉਂਜ ਉਨ੍ਹਾਂ ਨੇ ਆਂਗਨਵਾੜੀ ਸੈਂਟਰ ਅਤੇ ਸਰਕਾਰੀ ਸਕੂਲ ਬੈਂਰੋਪੁਰ ਵਿੱਚ ਮਿੱਡ ਡੇਅ ਮੀਲ ਤਹਿਤ ਭੋਜਨ ਤਿਆਰ ਕਰਨ ਵਾਲੇ ਸਟਾਫ਼ ਨੂੰ ਖਾਣ ਬਣਾਉਣ ਅਤੇ ਬੱਚਿਆਂ ਨੂੰ ਖਾਣਾ ਪਰੋਸਣ ਵੇਲੇ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਣ ਅਤੇ ਆਪਣੇ ਹੱਥਾਂ ਵਿੱਚ ਦਸਤਾਨੇ ਪਾਉਣ ਦੀ ਹਦਾਇਤ ਵੀ ਕੀਤੀ।
ਇਸ ਤੋਂ ਪਹਿਲਾਂ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਏਕੇ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਅਫ਼ਸਰਾਂ, ਸਿੱਖਿਆ ਵਿਭਾਗ, ਜ਼ਿਲ੍ਹਾ ਪ੍ਰੀਸ਼ਦ, ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁਹਾਲੀ ਦੀ ਏਡੀਸੀ (ਵਿਕਾਸ) ਸ੍ਰੀਮਤੀ ਆਸ਼ਕਾ ਜੈਨ ਅਤੇ ਐਸਡੀਐਮ ਜਗਦੀਪ ਸਹਿਗਲ, ਜ਼ਿਲ੍ਹਾ ਪ੍ਰੀਸ਼ਦ ਦੇ ਸਕੱਤਰ ਰਵਿੰਦਰ ਸਿੰਘ ਸੰਧੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਵਿੰਦਰ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…