ਪੰਜਾਬ ਗੌਰਮਿੰਟ ਪੈਨਸ਼ਨਰਾਂ ਵੱਲੋਂ ਮੁਹਾਲੀ ਵਿੱਚ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਪੰਜਾਬ ਗੌਰਮਿੰਟ ਪੈਨਸ਼ਨਰਜ ਫਰੰਟ ਅਤੇ ਪੈਨਸ਼ਨਰਾਂ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਅਗਵਾਈ ਵਿੱਚ ਅੱਜ ਫੇਜ਼-6 ਵਿਖੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਪੈਨਸ਼ਨਰਾਂ ਨੇ ਰੋਸ ਰੈਲੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਸਮੇੱ ਪੈਨਸ਼ਨਰਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਆਉਣ ਤੋੱ ਬਾਅਦ ਤੁਰੰਤ ਹੀ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇਗਾ ਪਰ ਇਸ ਸਰਕਾਰ ਬਣੀ ਨੂੰ ਪੂਰਾ ਇਕ ਸਾਲ ਹੋ ਗਿਆ ਹੈ ਪਰ ਇਸ ਸਰਕਾਰ ਨੇ ਅਜੇ ਤੱਕ ਤਨਖਾਹ ਕਮਿਸਨ ਦੀ ਰਿਪੋਰਟ ਨੂੰ ਲਾਗੂ ਨਹੀਂ ਕੀਤਾ ਅਤੇ ਨਾ ਹੀ ਜਨਵਰੀ 2017 ਅਤੇ ਅਗਸਤ 2017 ਅਤੇ ਜਨਵਰੀ 2018 ਦੇ ਡੀ ਏ ਦੀਆਂ ਕਿਸ਼ਤਾਂ ਦਿੱਤੀਆਂ ਜਾ ਰਹੀਆਂ ਹਨ, ਇਸੇ ਤਰ੍ਹਾਂ ਮੈਡੀਕਲ ਬਿਲਾਂ ਦੀ ਪ੍ਰਤੀਪੂਰਤੀ ਪਿਛਲੇ ਕਈ ਸਾਲਾਂ ਤੋਂ ਨਹੀਂ ਕੀਤੀ ਗਈ। ਕੈਸ਼ਲੈਸ ਸਿਸਟਮ ਆਫ਼ ਟਰੀਟਮੈਂਟ ਵਿੱਚ ਕੁਝ ਸੋਧਾਂ ਕਰਨ ਉਪਰੰਤ ਲਾਗੂ ਨਹੀਂ ਕੀਤਾ ਗਿਆ।
ਉਹਨਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਫਿਕਸ ਮੈਡੀਕਲ ਭੱਤਾ 2 ਹਜ਼ਾਰ ਪ੍ਰਤੀ ਮਹੀਨਾ ਕੀਤਾ ਜਾਵੇ, ਅੰਤਰਿਮ ਰਾਹਤ 15 ਫੀਸਦੀ ਹੋਰ ਦਿੱਤੀ ਜਾਵੇ, ਬਿਜਲੀ ਮੁਲਾਜ਼ਮਾਂ ਵਾਂਗੂ ਬਿਜਲੀ ਪੈਨਸ਼ਨਰਾਂ ਨੂੰ ਵੀ ਮੁਫ਼ਤ ਬਿਜਲੀ ਯੂਨਿਟ ਦਿੱਤੇ ਜਾਣ ਅਤੇ ਪੈਨਸ਼ਨਰਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣ। ਉਹਨਾਂ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਹੀ ਨਾ ਮੰਨੀਆਂ ਤਾਂ ਪੈਨਸ਼ਨਰ ਕਾਂਗਰਸ ਸਰਕਾਰ ਵਿਰੁੱਧ ਮੰਗਾਂ ਦੀ ਪ੍ਰਾਪਤੀ ਤਕ ਲੰਮਾ ਸੰਘਰਸ਼ ਛੇੜਨਗੇ।
ਇਸ ਮੌਕੇ ਪੈਨਸ਼ਨਰ ਆਗੂ ਮਹਿੰਦਰ ਸਿੰਘ ਪਰਵਾਨਾ, ਮਹਿੰਦਰ ਸਿੰਘ ਫਿਰੋਜ਼ਪੁਰ, ਕੇਵਲ ਸਿੰਘ, ਪ੍ਰੇਮ ਸਾਗਰ, ਕਰਮ ਸਿੰਘ ਧਨੋਆ, ਪ੍ਰੇਮ ਚੰਦ ਅਗਰਵਾਲ, ਅਜੀਤ ਸਿੰਘ ਸੋਢੀ, ਅਜਮੇਰ ਸਿੰਘ, ਰਣਬੀਰ ਢਿੱਲੋਂ, ਮੋਹਨ ਸਿੰਘ, ਨਿਰਵੈਰ ਸਿੰਘ, ਲਾਲ ਸਿੰਘ, ਠਾਕੁਰ ਸਿੰਘ, ਅਵਿਨਾਸ਼ ਚੰਦਰ ਸ਼ਰਮਾ, ਮੇਜਰ ਸਿੰਘ ਨੱਤ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੈਨਸ਼ਨਰਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜੀ ਵੀ ਕੀਤੀ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…