Share on Facebook Share on Twitter Share on Google+ Share on Pinterest Share on Linkedin ਪੰਜਾਬ ਰਾਜ ਭਾਸ਼ਾ ਐਕਟ ਮੁਕੰਮਲ ਤੌਰ ’ਤੇ ਲਾਗੂ ਕਰਨ ਦੀ ਮੰਗ, ਡੀਸੀ ਨੂੰ ਸੌਂਪਿਆ ਮੰਗ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ: ਮਾਂ ਬੋਲੀ ਪੰਜਾਬੀ ਨੂੰ ਸਰਕਾਰੀ ਅਦਾਰਿਆਂ ਵਿੱਚ ਠੀਕ ਤਰ੍ਹਾਂ ਲਾਗੂ ਕਰਵਾਉਣ ਲਈ ਯੂਥ ਆਫ਼ ਪੰਜਾਬ ਵੱਲੋਂ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਧਿਆਨ ਦਿਵਾਉ ਮਤਾ ਦਿੱਤਾ ਗਿਆ ਜੋ ਕਿ ਉਹਨਾਂ ਦੇ ਨਿੱਜੀ ਸਕੱਤਰ ਵੱਲੋਂ ਲਿਆ ਗਿਆ। ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਪੰਜਾਬ ਰਾਜ ਭਾਸ਼ਾ ਐਕਟ ਨੂੰ ਸਰਕਾਰੀ ਅਦਾਰਿਆਂ ਵਿੱਚ ਸਖਤੀ ਨਾਲ ਲਾਗੂ ਕੀਤਾ ਜਾਵੇ। ਮਤੇ ਵਿੱਚ ਕਿਹਾ ਗਿਆ ਹੈ ਕਿ ਅੱਜ ਕੱਲ ਰਾਸ਼ਟਰੀ ਅਤੇ ਰਾਜ ਮਾਰਗਾਂ ਉੱਤੇ ਲੱਗੇ ਹੋਏ ਰਾਹ ਦਰਸਾਉਣ ਵਾਲੇ ਬੋਰਡਾਂ ਉੱਤੇ ਕਈ ਥਾਵਾਂ ਤੇ ਪੰਜਾਬੀ ਨਹੀਂ ਲਿਖੀ ਹੋਈ ਜਾਂ ਤੀਜੇ ਸਥਾਨ ਉੱਤੇ ਲਿਖੀ ਹੋਈ ਹੈ। ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ 1 ਨਵੰਵਰ ਨੂੰ ਚੰਡੀਗੜ੍ਹ ਵਿਖੇ ਸਾਰੇ ਪੰਜਾਬ ਦੀਆਂ ਪੰਜਾਬੀ ਭਾਸ਼ਾ ਦੇ ਹਿਤੈਸ਼ੀਆਂ ਵੱਲੋਂ ਰਾਜਪਾਲ ਦੇ ਕੀਤੇ ਜਾਣ ਵਾਲੇ ਘਿਰਾਓ ਵਿੱਚ ਸਮੁੱਚੀ ਯੂਥ ਆਫ਼ ਪੰਜਾਬ ਸੰਸਥਾ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸੰਸਥਾ ਦੇ ਪ੍ਰਧਾਨ ਰਾਮਕਾਂਤ ਕਾਲੀਆ, ਜਰਨਲ ਸਕੱਤਰ ਲਖਵੀਰ ਸਿੰਘ ਲੱਕੀ ਕਲਸੀ, ਸਤਨਾਮ ਧੀਮਾਨ, ਆਸ਼ੀਸ਼ ਸ਼ਰਮਾ, ਗੁਰਜੀਤ ਮਟੌਰ ਅਤੇ ਡਾਕਟਰ ਇਕਬਾਲ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ