ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਵੱਲੋਂ ਗੁਰਦਾਸਪੁਰ ਵਿੱਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਬਠਿੰਡਾ, 27 ਸਤੰਬਰ:
ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਵੱਲੋਂ ਬਠਿੰਡਾ ਵਿਖੇ ਕਨਵੈਨਸ਼ਨ ਕੀਤੀ ਗਈ, ਜਿਸ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਕਰਮ ਸਿੰਘ ਧਨੋਆ ਨੇ ਦੱਸਿਆ ਕਿ ਕਾਨਫਰੰਸ ਮੌਕੇ ਐਲਾਨ ਕੀਤਾ ਗਿਆ ਕਿ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਮੌਕੇ ਰੋਸ ਮੁਜਾਹਰੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਪੈਨਸ਼ਨਰਾਂ ਨਾਲ ਕੀਤੇ ਸਾਰੇ ਵਾਅਦਿਆਂ ਤੋੱ ਮੁਨਕਰ ਹੋ ਗਈ ਹੈ ਅਤੇ ਗੱਲਬਾਤ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ ਜਿਸ ਕਾਰਨ ਪੈਨਸ਼ਨਰਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਉਹਨਾਂ ਮੰਗ ਕੀਤੀ ਕਿ ਛੇਵੇੱ ਪੇ ਕਮਿਸ਼ਨ ਦੀ ਰਿਪੋਰਟ ਜਲਦੀ ਲਾਗੂ ਕੀਤੀ ਜਾਵੇ, 22 ਮਹੀਨਿਆਂ ਦਾ ਬਕਾਇਆ, ਜਨਵਰੀ ਅਤੇ ਜੁਲਾਈ 2017 ਦੀ ਡੀ ਏ ਦੀ ਕਿਸ਼ਤ ਤੁਰੰਤ ਦਿੱਤੀ ਜਾਵੇ, ਮੈਡੀਕਲ ਭੱਤਾ 2000/- ਰੁਪਏ ਕੀਤਾ ਜਾਵੇ, ਕਮਿਉਟੇਸ਼ਨ ਬਾਰੇ ਹਾਈ ਕੋਰਟ ਦਾ ਫੈਸਲਾ ਲਾਗੂ ਕੀਤਾ ਜਾਵੇ, 25 ਸਾਲ ਸਰਵਿਸ ਬਾਅਦ ਪੂਰੀ ਪੈਨਸ਼ਨ ਦਿੱਤੀ ਜਾਵੇ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਪਰਵਾਨਾ, ਦਰਸ਼ਨ ਸਿੰਘ, ਨੱਥਾ ਸਿੰਘ, ਬਖਸ਼ੀਸ਼ ਸਿੰਘ, ਕੁਲਵਰਨ ਸਿੰਘ, ਜਵੰਧ ਸਿੰਘ, ਮੁਕੰਦੀ ਲਾਲ ਗਰਗ, ਰਾਜ ਕੁਮਾਰ, ਦਲਜੀਤ ਸਿੰਘ, ਗੁਰਦੇਵ ਸਿੰਘ ਜੌਹਲ, ਕਿੱਕਰ ਸਿੰਘ, ਆਰ ਐਲ ਪਾਂਧੀ, ਦਰਸ਼ਨ ਸਿੰਘ, ਪ੍ਰੇਮ ਚੰਦ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…