ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਕਰਵਾਇਆ ਕਰੋਨਾ ਟੈੱਸਟ

ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਦਫ਼ਤਰੀ ਅਮਲੇ ਤੇ ਗੰਨਮੈਨਾਂ ਦੀ ਕਰੋਨਾ ਰਿਪੋਰਟ ਨੈਗੇਟਿਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਚਲਾਈ ਗਈ ਕਰੋਨਾ ਟੈੱਸਟ ਮੁਹਿੰਮ ਦੇ ਤਹਿਤ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਦਫ਼ਤਰੀ ਅਮਲੇ ਨਾਲ ਸਬੰਧਤ ਸਟਾਫ਼ ਅਤੇ ਗੰਨਮੈਨਾਂ ਦੇ ਕਰੋਨਾ ਟੈੱਸਟ ਕਰਵਾਏ ਗਏ। ਇਨ੍ਹਾਂ ਸਾਰਿਆਂ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਦੱਸਿਆ ਕਿ ਸਰਕਾਰ ਵੱਲੋਂ ਕਰੋਨਾ ਟੈੱਸਟ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਨਾਲ ਅਸੀਂ ਸਾਰੇ ਆਪਣਾ ਟੈੱਸਟ ਕਰਵਾ ਕੇ ਪੰਜਾਬ ਅਤੇ ਰਾਜ ਦੇ ਲੋਕਾਂ ਨੂੰ ਤੰਦਰੁਸਤ ਰਹਿਣ ਵਿੱਚ ਆਪਣਾ ਫਰਜ਼ ਨਿਭਾਅ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਕਰੋਨਾ ਟੈੱਸਟ ਕਰਵਾਉਣ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਅੱਜ ਉਨ੍ਹਾਂ ਨੇ ਵੀ ਆਪਣਾ ਅਤੇ ਆਪਣੇ ਦਫ਼ਤਰੀ ਸਟਾਫ਼ ਦਾ ਟੈੱਸਟ ਕਰਵਾਇਆ ਹੈ ਅਤੇ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਚੇਅਰਮੈਨ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੈਸਟਿੰਗ ਮੁਹਿੰਮ ਦੇ ਤਹਿਤ ਸੇਵਾ ਭਾਵਨਾ ਨਾਲ ਡਿਊਟੀ ਨਿਭਾ ਰਹੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਨੇ ਸਫ਼ਾਈ ਦੌਰਾਨ ਸਫ਼ਾਈ ਕਾਮਿਆਂ ਨੂੰ ਵੀ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…