nabaz-e-punjab.com

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਦੇਸ਼ ਭਗਤ ਹਾਲ ਜਲੰਧਰ ਵਿੱਚ ਸੂਬਾ ਪੱਧਰੀ ਕਨਵੈਨਸ਼ਨ 5 ਨਵੰਬਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਵੱਲੋਂ ਭਲਕੇ 5 ਨਵੰਬਰ ਨੂੰ ਸਵੇਰੇ 11 ਵਜੇ ਸੂਬਾ ਪੱਧਰੀ ਕਨਵੈਨਸ਼ਨ ਦੇਸ਼ ਭਗਤ ਹਾਲ ਜਲੰਧਰ ਵਿਖੇ ਪੰਜਾਬ ਪ੍ਰਧਾਨ ਕੁਲਵੰਤ ਗਿੱਲ ਦੀ ਪ੍ਰਧਾਨਗੀ ਹੇਠ ਬੁਲਾਈ ਗਈ ਹੈ। ਇਸ ਸਬੰਧੀ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਸੈਣੀ ਅਤੇ ਦੱਸਿਆ ਕਿ ਸੈਂਟਰ ਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਵਿਰੋਧੀ ਲਏ ਫੈਸਲਿਆਂ ਤੋਂ ਵਿਰੁੱਧ ਸੰਘਰਸ਼ ਦੀ ਮੁਕੰਮਲ ਤਿਆਰੀ ਦੀ ਵਿਚਾਰ ਚਰਚਾ ਲਈ ਇਹ ਕਨਵੈਨਸ਼ਨ ਕੀਤੀ ਜਾ ਰਹੀ। ਨੋਟਬੰਦੀ ਤੇ ਜੀਐਸਟੀ ਨੇ ਦੇਸ਼ ਦੇ ਵਿਕਾਸ ਦਾ ਚੱਕਾ ਜਾਮ ਕਰ ਦਿੱਤਾ ਹੈ। ਪੰਜਾਬ ਸਰਕਾਰ ਤਾਂ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਵੀ ਸਮੇ ਸਿਰ ਨਹੀਂ ਦੇ ਰਹੀ ਹੈ। ਦੇਸ਼ ਵਿੱਚ ਫਿਰਕੂ, ਜਾਤੀਵਾਦੀ ਅਤੇ ਭੈਣ ਦਾ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ। ਸਰਮਾਏਦਾਰਾਂ ਅਤੇ ਮਿੱਤਰਾਂ ਨੂੰ ਟੈਕਸਾਂ ਅਤੇ ਕਰਜ਼ਿਆਂ ਤੋਂ ਭਾਰੀ ਛੋਟਾ ਦਿੱਤੀਆਂ ਜਾ ਰਹੀਆਂ ਹਨ। ਮੁਲਾਜ਼ਮਾਂ ਅਤੇ ਮਿਹਨਤਕਸ਼ਾ ਨੂੰ ਉਨ੍ਹਾਂ ਦੀਆ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਲਈ ਇਹ ਕਨਵੈਨਸ਼ਨ ਅਗਲੇ ਸੰਘਰਸ਼ ਦਾ ਐਲਾਨ ਕਰੇਗੀ।
ਇਸ ਕਨਵੈਨਸ਼ਨ ਵਿੱਚ ਇਨ੍ਹਾਂ ਮੁੱਖ ਮੰਗਾਂ ’ਤੇ ਹੋਵੇਗੀ। ਜਿਨ੍ਹਾਂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਅਤੇ ਠੇਕੇ ਆਦਿ ’ਤੇ ਕੰਮ ਕਰਦੇ ਇਕ ਸਾਲ ਦੀ ਸੇਵਾ ਪੂਰੀ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਸਭ ਖਾਲੀ ਅਸਾਮੀਆਂ ਰੈਗੂਲਰ ਭਰੀਆਂ ਜਾਣ। ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁੱਟਣੀ ਪੈਨਸ਼ਨ ਸਕੀਮ ਅਤੇ ਪੈਨਸ਼ਨਰੀ ਲਾਭ ਦਿੱਤੇ ਜਾਣ। ਜਿਨ੍ਹਾਂ ਵਿਭਾਗਾਂ ਵਿੱਚ ਪੈਨਸ਼ਨ ਸਕੀਮ ਨਹੀਂ ਹੈ, ਉੱਥੇ ਵੀ ਪੁਰਾਣੀ ਸਕੀਮ ਲਾਗੂ ਕੀਤੀ ਜਾਵੇ। 6ਵੇਂ ਪੇ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕੀਤੀ ਜਾਵੇ ਅਤੇ ਜਥੇਬੰਦੀਆਂ ਦੀ ਸਹਿਮਤੀ ਨਾਲ ਜੇ ਕੋਈ ਤਰੁੱਟੀਆ ਹੋਣ ਤਾਂ ਦੂਰ ਕਰਕੇ ਲਾਗੂ ਕੀਤੀ ਜਾਵੇ। ਬਦਲੀਆਂ ਦੇ ਪੱਕੇ ਨਿਯਮ ਬਣਾਏ ਜਾਣ ਅਤੇ ਇਨ੍ਹਾਂ ਵਿੱਚ ਰਾਜਸੀ ਦਖ਼ਲ ਅੰਦਾਜ਼ੀ ਬੰਦ ਕੀਤੀ ਜਾਵੇ। ਰਹਿੰਦੀਆਂ ਡੀਏ ਦੀਆ ਕਿਸ਼ਤਾਂ ਤੇ ਪਿਛਲੀਆਂ ਕਿਸ਼ਤਾਂ ਦਾ ਬਕਾਇਆ ਤੁਰੰਤ ਦਿੱਤਾ ਜਾਵੇ। ਪ੍ਰੀ-ਨਰਸਰੀ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕਰਨ ਤੋਂ ਪਹਿਲਾਂ ਨੀਤੀ ਤਿਆਰ ਕੀਤੀ ਜਾਵੇ ਇਸ ਲਈ ਆਂਗਨਵਾੜੀ ਵਰਕਰਾਂ ਤੇ ਅਧਿਆਪਕਾਂ ਦੀ ਕਮੇਟੀ ਬਣਾਈ ਜਾਵੇ। ਮੈਡੀਕਲ ਭੱਤਾ 1000 ਰੁਪਏ ਪਰਤੀ ਮੈਂਬਰ ਕੀਤਾ ਜਾਵੇ। ਪੇਂਡੂ ਭੱਤਾ ਤੇ ਬਾਕੀ ਰਹਿੰਦੇ ਭੱਤਿਆਂ ਵਿੱਚ ਵਾਧਾ ਕੀਤਾ ਜਾਵੇ। ਪ੍ਰੈਸ ਨੂੰ ਇਹ ਜਾਣਕਾਰੀ ਐਨ.ਡੀ. ਤਿਵਾੜੀ ਨੇ ਲਿਖਤੀ ਰੂਪ ਵਿੱਚ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…