Nabaz-e-punjab.com

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਅਮਨ-ਅਮਾਨ ਨਾਲ ਨੇਪਰੇ ਚੜੀ

ਫਰੀਦਕੋਟ ਤੇ ਮੁਕਤਸਰ ਵਿੱਚ ਕਿਸੇ ਹੋਰ ਥਾਂ ਪ੍ਰੀਖਿਆ ਦਿੰਦੇ ਦੋ ਜਾਅਲੀ ਉਮੀਦਵਾਰ ਗ੍ਰਿਫ਼ਤਾਰ, ਕੇਸ ਦਰਜ

ਪੰਜਾਬ ਵਿੱਚ ਪੁਲੀਸ ਦੇ ਸਖ਼ਤ ਪ੍ਰਬੰਧਾਂ ਹੇਠ ਪੌਦੇ ਦੋ ਲੱਖ ਉਮੀਦਵਾਰਾਂ ਨੇ ਦਿੱਤੀ ਟੈੱਟ ਪ੍ਰੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਵੱਲੋਂ ਐਤਵਾਰ ਨੂੰ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਲਿਆ ਗਿਆ। ਬੋਰਡ ਮੈਨੇਜਮੈਂਟ ਦੇ ਪੁਖ਼ਤਾ ਪ੍ਰਬੰਧਾਂ ਦੇ ਚੱਲਦਿਆਂ ਟੈੱਟ ਪ੍ਰੀਖਿਆ ਅਮਨ-ਅਮਾਨ ਨਾਲ ਨੇਪਰੇ ਚਾੜ ਗਈ। ਸਿੱਖਿਆ ਵਿਭਾਗ ਦੇ ਸਕੱਤਰ-ਕਮ-ਸਕੂਲ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਮੁਹਾਲੀ ਸਮੇਤ ਬਠਿੰਡਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਕਈ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਸੁਚੱਜੇ ਪ੍ਰਬੰਧਾਂ ਕਾਰਨ ਕਿਸੇ ਵੀ ਪ੍ਰੀਖਿਆ ਕੇਂਦਰਾਂ ਵਿੱਚ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਸੀ। ਡਿਊਟੀ ਸਟਾਫ਼ ਨੇ ਬਹੁਤ ਹੀ ਮੁਸਤੈਦੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੀ ਵੀਡਿਓਗਰਾਫ਼ੀ ਕੀਤੀ ਗਈ।
ਅੱਜ ਦੇਰ ਸ਼ਾਮ ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ-ਕਮ-ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਟੈੱਟ-1 ਦੀ ਸਵੇਰ ਸਮੇਂ ਹੋਈ ਪ੍ਰੀਖਿਆ ਵਿੱਚ 63747 ਉਮੀਦਵਾਰ ਅਪੀਅਰ ਹੋਏ ਅਤੇ ਫਰੀਦਕੋਟ ਅਤੇ ਮੁਕਤਸਰ ਵਿੱਚ ਨਕਲ ਦੇ ਦੋ ਕੇਸ ਬਣੇ ਹਨ। ਫਰੀਦਕੋਟ ਅਤੇ ਮੁਕਤਸਰ ਦੇ ਦੋ ਪ੍ਰੀਖਿਆ ਕੇਂਦਰਾਂ ਵਿੱਚ ਕਿਸੇ ਹੋਰ ਦੀ ਥਾਂ ਪ੍ਰੀਖਿਆ ਦੇਣ ਦੇ ਦੋਸ਼ ਵਿੱਚ ਦੋ ਜਾਅਲੀ ਉਮੀਦਵਾਰਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਦੇ ਖ਼ਿਲਾਫ਼ ਪੁਲੀਸ ਕੇਸ ਵੀ ਦਰਜ ਕਰਵਾਏ ਗਏ। ਇਸ ਦੌਰਾਨ ਟੈੱਟ-2 ਦੀ ਸ਼ਾਮ ਦੇ ਸ਼ੈਸਨ ਵਿੱਚ ਹੋਈ ਪ੍ਰੀਖਿਆ ਵਿੱਚ 83754 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਉਨ੍ਹਾਂ ਦੱਸਿਆ ਕਿ ਸਕੂਲ ਬੋਰਡ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ 66 ਫ਼ਲਾਇੰਗ ਸਕੁਆਇਡ ਟੀਮਾਂ ਨੇ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਮੁੱਖ ਦਫ਼ਤਰ ਨੂੰ ਆਪਣੀਆਂ ਰਿਪੋਰਟਾਂ ਭੇਜੀਆਂ ਗਈਆਂ। ਇਸ ਤੋਂ ਇਲਾਵਾ ਡੀਜੀਐਸਈ-ਕਮ-ਸਕੱਤਰ ਅਤੇ ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਵੱਲੋਂ ਵੀ ਵੱਖ ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰ ਕੇ ਜਾਇਜ਼ਾ ਲਿਆ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਜਿੰਥੇ ਕਿਤੇ ਵੀ ਸ਼ੰਕਾਂ ਪ੍ਰਗਟਾਈ ਗਈ। ਉੱਥੇ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਡਿਊਟੀ ਮੈਜਿਸਟਰੇਟਾਂ ਨੇ ਮੌਕੇ ਹੀ ਲੋੜੀਂਦੀ ਕਾਰਵਾਈ ਨੂੰ ਅਮਲ ’ਚ ਲਿਆਂਦਾ ਗਿਆ। ਅਮਲ ਸ਼ਾਂਤੀ ਬਣਾਈ ਰੱਖਣ ਲਈ ਬੋਰਡ ਮੈਨੇਜਮੈਂਟ ਨੇ ਪੁਲੀਸ ਪ੍ਰਸ਼ਾਸਨ ਵੱਲੋਂ ਦਿੱਤੇ ਸਹਿਯੋਗ ਲਈ ਅਧਿਕਾਰੀਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…