Nabaz-e-punjab.com

ਪੰਜਾਬ ਸਟੇਟ ਵੈਟਰਨਰੀ ਕੌਂਸਲ ਚੋਣਾਂ ਵਿੱਚ ਆਫ਼ੀਸਰ ਐਸੋਸੀਏਸ਼ਨ ਦੀ ਹੂੰਝਾਫੇਰ ਜਿੱਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਪੰਜਾਬ ਸਟੇਟ ਵੈਟਰਨਰੀ ਕੌਂਸਲ ਚੋਣਾਂ ਵਿੱਚ ਪੰਜਾਬ ਸਟੇਟ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦੀ ਹਮਾਇਤ ਪ੍ਰਾਪਤ ਉਮੀਦਵਾਰਾਂ ਨੇ ਅੱਜ ਇੱਥੇ ਐਲਾਨੇ ਗਏ ਨਤੀਜਿਆਂ ਵਿੱਚ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ ਹੈ। ਡਾ. ਸਵਰਨ ਸਿੰਘ ਰੰਧਾਵਾ ਨੂੰ 883, ਵੈਟਰਨਰੀ ਸਾਇੰਸ ਕਾਲਜ ਲੁਧਿਆਣਾ ਵਿੱਚ ਮੈਡੀਸਨ ਵਿਭਾਗ ਦੇ ਪ੍ਰੋਫ਼ੈਸਰ ਡਾ. ਤਜਿੰਦਰ ਸਿੰਘ 845, ਵੈਟਰਨਰੀ ਅਫ਼ਸਰ ਡਾ. ਸੰਦੀਪ ਗੁਪਤਾ ਨੂੰ 811 ਅਤੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ਭੁਪੇਸ਼ ਕੁਮਾਰ ਨੇ 741 ਵੋਟਾਂ ਪ੍ਰਾਪਤ ਕੀਤੀਆਂ। ਰਿਟਰਨਿੰਗ ਅਫ਼ਸਰ ਡਾ. ਬਲਜੀਤ ਸਿੰਘ ਬਰਾੜ ਨੇ ਇਨ੍ਹਾਂ ਸਾਰਿਆਂ ਨੂੰ ਕੌਂਸਲ ਮੈਂਬਰ ਜੇਤੂ ਕਰਾਰ ਦਿੱਤਾ ਗਿਆ।
ਕੌਂਸਲ ਦੇ ਚਾਰ ਮੈਂਬਰਾਂ ਦੀ ਚੋਣ ਕਰਨ ਲਈ ਮੁਹਾਲੀ, ਬਠਿੰਡਾ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਜਿੱਥੇ ਰਜਿਸਟਰਡ ਵੈਟਰਨਰੀ ਡਾਕਟਰਾਂ ਵੱਲੋਂ ਆਪਣੀਆਂ ਵੋਟਾਂ ਪਾਈਆਂ ਗਈਆਂ। ਨਤੀਜਿਆਂ ਬਾਰੇ ਟਿੱਪਣੀ ਕਰਦਿਆਂ ਪੰਜਾਬ ਸਟੇਟ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਸ਼ੋਕ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੈਟਰਨਰੀ ਡਾਕਟਰਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਪਿੰਡ ਪੱਧਰ ’ਤੇ ਲਾਗੂ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ। ਇਹ ਜਾਣਕਾਰੀ ਸੰਸਥਾ ਦੇ ਮੀਡੀਆ ਸਲਾਹਕਾਰ ਡਾ. ਗੁਰਵਿੰਦਰ ਸਿੰਘ ਵਾਲੀਆ ਨੇ ਦਿੱਤੀ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…