Share on Facebook Share on Twitter Share on Google+ Share on Pinterest Share on Linkedin ਪੰਜਾਬ ਰਾਜ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦਾ ਵਫ਼ਦ ਪਸ਼ੂ ਪਾਲਣ ਮੰਤਰੀ ਸਿੱਧੂ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ: ਪੰਜਾਬ ਰਾਜ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦਾ ਇਕ ਵਫ਼ਦ ਬੁੱਧਵਾਰ ਨੂੰ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ ਅਤੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਇਸ ਮੌਕੇ ਵਫ਼ਦ ਨੇ ਮੰਤਰੀ ਨੂੰ ਵੈਟਰਨਰੀ ਦੇ ਖੇਤਰ ਵਿੱਚ ਦਰਪੇਸ਼ ਵੱਖ-ਵੱਖ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਪੈਂਡਿੰਗ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਸ ਸਬੰਧੀ ਪੈਨਲ ਮੀਟਿੰਗ ਸੱਦ ਕੇ ਲੋੜੀਂਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣਗੇ। ਉਨ੍ਹਾਂ ਵੈਟਰਨਰੀ ਅਫ਼ਸਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਸ਼ਹਿਰਾਂ ਅਤੇ ਪੇਂਡੂ ਖੇਤਰ ਵਿੱਚ ਵੈਟਰਨਰੀ ਹਸਪਤਾਲਾਂ ਵਿੱਚ ਪੂਰੀ ਲਗਨ ਅਤੇ ਸੇਵਾ ਭਾਵਨਾ ਨੂੰ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ ਤਾਂ ਜੋ ਪਸ਼ੂ ਪਾਲਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਮੰਤਰੀ ਨੂੰ ਮਿਲੇ ਵਫ਼ਦ ਵਿੱਚ ਪ੍ਰਧਾਨ ਡਾ. ਅਸ਼ੋਕ ਸ਼ਰਮਾ, ਜਨਰਲ ਸਕੱਤਰ ਡਾ. ਪੁਨੀਤ ਮਲਹੋਤਰਾ, ਕਾਨੂੰਨੀ ਸਲਾਹਕਾਰ ਡਾ. ਨਿਤਿਨ ਕੁਮਾਰ, ਮੀਡੀਆ ਸਲਾਹਕਾਰ ਡਾ. ਗੁਰਿੰਦਰ ਸਿੰਘ ਵਾਲੀਆ, ਡਾ. ਅਮਿਤ ਨੈਨ, ਡਾ. ਕਨਵਰ ਕਲੇਰ, ਡਾ. ਦਰਸ਼ਨ ਸਿੰਘ ਖੇੜੀ, ਡਾ. ਵਿਪਿਨ ਬਰਾੜ, ਡਾ. ਗਗਨ, ਡਾ. ਵਿਸ਼ਾਲ ਅਤੇ ਡਾ. ਪ੍ਰਤੀਕ ਵੀ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ