nabaz-e-punjab.com

ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਮੁਹਾਲੀ ਵਿੱਚ ਰੋਸ ਮੁਜ਼ਾਹਰਾ ਅੱਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਭਲਕੇ 11 ਜਨਵਰੀ ਨੂੰ ਦੁਪਹਿਰ 12 ਵਜੇ ਇੱਥੋਂ ਦੇ ਦੁਸ਼ਹਿਰਾ ਗਰਾਊਂਡ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਨੌਜਵਾਨਾਂ ਦੀ ਲਾਮਬੰਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੀਐਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰੁਪਿੰਦਰ ਚੌਂਦਾ ਨੇ ਦੱਸਿਆ ਕਿ ਵਿਦਿਆਰਥੀ ਵਰਗ ਅਤੇ ਹੋਰ ਭਖਦੀਆਂ ਮੰਗਾਂ ਸਮੇਤ ਮੌਜੂਦਾ ਹਾਲਾਤਾਂ ’ਤੇ ਚਰਚਾ ਕਰਨ ਉਪਰੰਤ ਜਨ ਸਮੂਹ ਵੱਲੋਂ ਪੰਜਾਬ ਦੇ ਰਾਜਪਾਲ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਅਤੇ ਵਿਦਿਆਰਥੀ ਵਰਗ ਨੂੰ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…