Nabaz-e-punjab.com

ਪੰਜਾਬ ਟੀਚਰ ਐਂਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਨੇ ਕੀਤੀ ਮੁੱਖ ਮੰਤਰੀ ਦੇ ਓਐਸਡੀ ਨਾਲ ਮੀਟਿੰਗ

ਓਐਸਡੀ ਸੰਧੂ ਵੱਲੋਂ ਅਧਿਆਪਕਾਂ ਦਾ ਪਰਖਕਾਲ ਪੀਰੀਅਡ ਘੱਟ ਕਰਨ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਸਰਵ ਸਿੱਖਿਆ ਅਭਿਆਨ (ਐੱਸਐੱਸਏ)\ਰਮਸਾ ਅਤੇ ਹੋਰਨਾਂ ਸੁਸਾਇਟੀਆਂ ਤੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਏ ਅਧਿਆਪਕਾਂ ਨੇ ਅੱਜ ਪੰਜਾਬ ਟੀਚਰ ਐਂਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਆਗੂ ਸੁਨੀਲ ਕੁਮਾਰ ਮੁਹਾਲੀ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਪਿਛਲੇ 10 ਸਾਲਾਂ ਤੋਂ ਸੁਸਾਇਟੀਆਂ ਵਿੱਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਦੇ ਉਪਰਾਲਿਆਂ ਦਾ ਜ਼ੋਰਦਾਰ ਸਵਾਗਤ ਕਰਦਿਆਂ ਸਕੂਲਾਂ ਵਿੱਚ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਡਿਊਟੀ ਕਰਨ ਦਾ ਭਰੋਸਾ ਦਿੱਤਾ।
ਐਸੋਸੀਏਸ਼ਨ ਦੇ ਆਗੂਆਂ ਨੇ ਓਐਸਡੀ ਸੰਦੀਪ ਸਿੰਘ ਸੰਧੂ ਅੱਗੇ ਮੰਗ ਰੱਖੀ ਕਿ ਅਧਿਆਪਕਾਂ ਦਾ ਪਰਖਕਾਲ 3 ਸਾਲ ਤੋਂ ਘਟਾ ਕੇ 2 ਸਾਲ ਕੀਤਾ ਜਾਵੇ। ਅਧਿਆਪਕਾਂ ਦੀ ਇਸ ਮੰਗ ਨੂੰ ਜਾਇਜ਼ ਮੰਨਦਿਆਂ ਓਐਸਡੀ ਨੇ ਆਪਣੀ ਪ੍ਰੈਜੈਨਟੇਸ਼ਨ ਦਸਤਾਵੇਜ਼ਾਂ ਸਮੇਤ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਮੰਗ ਨੂੰ ਮੁੱਖ ਮੰਤਰੀ ਦੇ ਸਨਮੁੱਖ ਰੱਖ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਆਗੂਆਂ ਨੇ ਇਹ ਵੀ ਮੰਗ ਰੱਖੀ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਅਧਿਆਪਕਾਂ ’ਤੇ ਦਰਜ ਕੀਤੇ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਮੌਜੂਦਾ ਸੰਘਰਸ਼ ਦੌਰਾਨ ਅਧਿਆਪਕਾਂ ਦੀਆਂ ਬਦਲੀਆਂ ਰੱਦ ਕਰਨ ਦੀ ਮੰਗ ਕੀਤੀ। ਇਸ ਮੰਗ ’ਤੇ ਮੁੱਖ ਮੰਤਰੀ ਦੇ ਓਐਸਡੀ ਨੇ ਮੌਕੇ ’ਤੇ ਹੀ ਸਿੱਖਿਆ ਸਕੱਤਰ ਨੂੰ ਆਖਿਆ ਕਿ ਇਸ ਮਸਲੇ ਨੂੰ ਹੱਲ ਕੀਤਾ ਜਾਵੇ। ਮੀਟਿੰਗ ਦੌਰਾਨ 41 ਉਰਦੂ ਅਧਿਆਪਕਾਂ ਦੀਆਂ ਅਸਾਮੀਆਂ ਦੀਆਂ ਸੈਕਸ਼ਨਾਂ ਦਾ ਮਾਮਲਾ ਵੀ ਚੁੱਕਿਆ ਗਿਆ। ਸਿੱਖਿਆ ਸਕੱਤਰ ਨੇ ਜਲਦੀ ਇਹ ਅਸਾਮੀਆਂ ਸੈਕਸ਼ਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਰਾਮ ਭਜਨ ਚੌਧਰੀ, ਸੁਨੀਲ ਧਨਾਸ, ਲਖਵੀਰ ਸਿੰਘ, ਪਵਿੱਤਰ ਕੌਰ, ਗੁਰਵਿੰਦਰ ਸਿੰਘ, ਪਾਇਲ ਰਾਣੀ ਅਤੇ ਰੂਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…