Nabaz-e-punjab.com

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ: ਜ਼ਿਲ੍ਹਾ ਕੋਆਰਡੀਨੇਟਰਾਂ ਤੇ ਸੈਂਟਰ ਹੈੱਡ ਟੀਚਰਾਂ ਦੀ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਸਿੱਖਿਆ ਵਿਭਾਗ ਪੰਜਾਬ ਵੱਲੋਂ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਸਮੂਹ ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਸੈਂਟਰ ਹੈਂਡ ਟੀਚਰਾਂ ਦੀ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ ਗਈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਆਯੋਜਿਤ ਇਸ ਵਰਕਸ਼ਾਪ ਵਿੱਚ ਪੰਜਾਬ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ 900 ਤੋਂ ਵੱਧ ਸੈਂਟਰ ਹੈੱਡ ਟੀਚਰਾਂ ਨੂੰ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪੰਜਾਬੀ, ਗਣਿਤ, ਹਿੰਦੀ ਅਤੇ ਅੰਗਰੇਜ਼ੀ ਵਿਸ਼ਿਆਂ ਦੀ ਜਾਂਚ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ।
ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਅਧਿਆਪਕਾਂ ਨੂੰ ਬੱਚਿਆਂ ਦੀ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਕੀਤੇ ਜਾਣ ਵਾਲੀ ਜਾਂਚ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਟੇਟ ਰਿਸੋਰਸ ਪਰਸਨਾਂ ਨੇ ਵੱਖ ਵੱਖ ਵਿਸ਼ਿਆਂ ਦੀ ਜਾਂਚ ਕਰਨ, ਮੁਲੰਕਣ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਨੂੰ ਰਿਕਾਰਡ ਵਿੱਚ ਦਰਜ ਕਰਨ ਅਤੇ ਅੰਕੜਿਆਂ ਦੀ ਕੰਸੋਲੀਡੇਸ਼ਨ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ ਵੱਖ ਰਾਸ਼ਟਰੀ ਸੰਸਥਾਵਾਂ ਵੱਲੋਂ ਕੀਤੇ ਗਏ ਸਿੱਖਿਆ ਸਰਵੇਖਣਾਂ ਦੀ ਰਿਪੋਰਟਾਂ ਦਾ ਵਿਸ਼ਲੇਸ਼ਣ ਵੀ ਸਾਂਝਾ ਕੀਤਾ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ (ਟਰੇਨਿੰਗ) ਡਾ. ਜਰਨੈਲ ਸਿੰਘ ਕਾਲੇਕੇ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਸੂਬਾ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…