ਪੰਜਾਬ-ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ:
ਪੰਜਾਬ-ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੀ ਅਗਵਾਈ ਹੇਠ ਅੱਜ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਨੂੰ ਮੁਲਾਜ਼ਮ ਮੰਗਾਂ ਚੇਤੇ ਕਰਵਾਉਣ ਲਈ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਕਨਵੀਨਰ ਕਰਮ ਸਿੰਘ ਧਨੀਆ, ਸੁਖਦੇਵ ਸਿੰਘ ਸੈਣੀ, ਬਾਜ਼ ਸਿੰਘ ਖਹਿਰਾ, ਐਨਡੀ ਤਿਵਾੜੀ, ਗੁਰਵਿੰਦਰ ਸਿੰਘ ਨੇ ਹੁਕਮਰਾਨਾਂ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ।
ਆਗੂਆਂ ਨੇ ਐਸਡੀਐਮ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ।
ਮੁਲਾਜ਼ਮ ਮੰਗਾਂ ਦਾ ਜ਼ਿਕਰ ਕਰਦਿਆਂ ਆਗੂਆਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਮਾਣ ਭੱਤੇ ਇਨਸੈਨਟਿਵ ਮੁਲਾਜ਼ਮਾਂ ਨੂੰ ਘੱਟੋ-ਘੱਟ 18000 ਰੁਪਏ ਉਜਰਤ ਅਧੀਨ ਲਿਆਉਣਾ। ਪੈਨਸ਼ਨਰਜ਼ ਨੂੰ 01-01-2016 ਦੇ ਸੋਧੇ ਛੇਵੇਂ ਤਨਖ਼ਾਹ ਕਮਿਸ਼ਨ ਅਧੀਨ ਗੁਣਾਂਕ 2:59 ਲਾਗੂ ਕਰਵਾਉਣਾ। ਜਿਨ੍ਹਾਂ ਪੈਨਸ਼ਨਰਜ਼ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੀ ਪਰਿਵਾਰਕ ਪੈਨਸ਼ਨ ਜਲਦੀ ਲਗਾਉਣਾ, ਬੱਝਵਾਂ ਮੈਡੀਕਲ ਭੱਤਾ 2 ਹਜ਼ਾਰ ਕਰਵਾਉਣਾ, 1-07-2015 ਤੋਂ ਬਕਾਇਆ ਡੀਏ ਜਾਰੀ ਕਰਵਾਉਣ, 1-07-21 ਤੋਂ ਕੇਂਦਰੀ ਪੈਟਰਨ ਦੇ ਡੀਏ 38 ਫੀਸਦੀ ਅਤੇ ਜਨਵਰੀ 2022 ਤੋ ਬਕਾਇਆ ਡੀਆਰ ਜਾਰੀ ਕਰਵਾਉਣ ਸਮੇਤ ਰੈਗੂਲਰ ਮੁਲਾਜ਼ਮਾਂ ਦੀ ਘੱਟੋ-ਘੱਟ ਉਜਰਤ 26 ਹਜ਼ਾਰ ਦੇ ਘੇਰੇ ਵਿੱਚ ਲੈ ਕੇ ਆਉਣਾ।
ਬੁਲਾਰਿਆਂ ਨੇ ਮੰਗ ਕੀਤੀ ਕਿ 1-01-2016 ਵਿੱਚ ਤਨਖ਼ਾਹ ਕਮਿਸ਼ਨ ਲਾਗੂ ਕਰਦੇ ਸਮੇਂ 125 ਫੀਸਦੀ ਮਹਿੰਗਾਈ ਭੱਤੇ ਨੂੰ ਅਧਾਰ ਬਣਾਇਆ ਜਾਵੇ। ਪੁਰਾਣੀ ਪੈਨਸ਼ਨ ਬਹਾਲ ਕਰਨ, ਪਿਛਲੇ ਮੁਲਾਜ਼ਮ ਵਿਰੋਧੀ ਨੋਟੀਫ਼ਿਕੇਸ਼ਨ ਰੱਦ ਕਰਨ, ਮਹਿੰਗਾਈ ਭੱਤੇ ਦੀਆਂ ਜੁਲਾਈ 21 ਅਤੇ ਜਨਵਰੀ 2022 ਦੇ 3 ਫੀਸਦੀ ਬਕਾਏ ਅਤੇ ਜੁਲਾਈ ਦੇ ਕੇਂਦਰ ਪੈਟਰਨ ਤੇ 4 ਫੀਸਦੀ ਡੀਏ ਦੇਣ ਸਮੇਤ ਮੁਲਾਜ਼ਮਾਂ ਦੇ ਹੋਰ ਬਕਾਏ ਇਕਮੁਸਤ ਦੇਣ, ਰੈਗੂਲਰ ਮੁਲਾਜ਼ਮ ਤੇ ਪੈਨਸ਼ਨਰਜ਼ ਸਮੇਤ ਕੱਚੇ ਮੁਲਾਜ਼ਮ, ਮਾਣ ਭੱਤੇ/ਇਨਸੈਨਟਿਵ ਮੁਲਾਜ਼ਮ, ਪੁਰਾਣੀ ਪੈਨਸ਼ਨ ਬਹਾਲੀ, ਮਹਿੰਗਾਈ ਭੱਤੇ ਤੇ ਪਿਛਲੇ ਸਮੇਂ ਦੌਰਾਨ ਮੁਲਾਜ਼ਮ ਵਿਰੋਧੀ ਨੋਟੀਫ਼ਿਕੇਸ਼ਨ ਰੱਦ ਕਰਨ ਆਦਿ ਮੰਗਾਂ ਜਲਦੀ ਪ੍ਰਵਾਨ ਕੀਤੀਆਂ ਜਾਣ।
ਇਸ ਮੌਕੇ ਮੁਲਾਜ਼ਮ ਆਗੂ ਰਵਿੰਦਰ ਪੱਪੀ, ਗੁਰਜੀਤ ਸਿੰਘ, ਪ੍ਰੇਮ ਸ਼ਰਮਾ, ਹਰਨੇਕ ਸਿੰਘ ਮਾਵੀ, ਰਾਮ ਕਿਸ਼ਨ ਧੁਨਕਿਆ, ਰਣਜੀਤ ਸਿੰਘ ਰਬਾਬੀ, ਮਨਪ੍ਰੀਤ ਸਿੰਘ, ਗੁਰਪ੍ਰੀਤ ਪਾਲ ਸਿੰਘ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਮੁਲਾਜ਼ਮਾਂ, ਕੱਚੇ ਮੁਲਾਜ਼ਮਾਂ, ਕੁੱਕ ਬੀਬੀਆਂ, ਵਰਕਰਾਂ ਅਤੇ ਪੈਨਸ਼ਨਰਾਂ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…