ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ, 4 ਫਰਵਰੀ ਨੂੰ ਵਿਧਾਨ ਸਭਾ ਦੀਆਂ ਚੋਣਾਂ

ਮੁੱਖ ਚੋਣ ਕਮਿਸ਼ਨ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ

11 ਜਨਵਰੀ ਤੋਂ 18 ਤੱਕ ਨਾਮਜ਼ਦਗੀ ਪੱਤਰ ਹੋਣਗੇ ਦਾਖ਼ਲ, 19 ਹੋਵੇਗੀ ਦਸਤਾਵੇਜ਼ਾਂ ਦੀ ਜਾਂਚ, 11 ਮਾਰਚ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀ ਵੀ.ਕੇ. ਸਿੰਘ ਨੇ ਬੁੱਧਵਾਰ ਨੂੰ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਮਾਡਲ ਕੋਡ ਆਫ ਕੰਡਕਟ ਨੂੰ ਪੂਰੀ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਪੰਜਾਬ ਵਿਧਾਨ ਸਭਾ ਚੋਣਾਂ 2017 ਦੀ ਤਿਆਰੀਆਂ ਦਾ ਵੀਡੀਉ ਕਾਨਫਰਿਸਿੰਗ ਰਾਹੀ ਜਾਇਜਾਂ ਲੈਂਦਿਆਂ ਸ਼੍ਰੀ ਸਿੰਘ ਨੇ ਉਕਤ ਨਿਰਦੇਸ਼ ਦਿੱਤੇ।
ਪੰਜਾਬ ਵਿਧਾਨ ਸਭਾ ਚੋਣ 2017 ਦੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵੀ.ਕੇ. ਸਿੰਘ ਨੇ ਕਿਹਾ ਸੂਬੇ ਅੰਦਰ 117 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ 4 ਫਰਵਰੀ ਨੂੰ ਹੋਣਗੀਆਂ। ਉਨ੍ਹਾਂ ਦੱਸਿਆ ਕਿ 11 ਜਨਵਰੀ ਤੋਂ 18 ਜਨਵਰੀ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਾਗਜ ਦਾਖਲ ਕਰ ਸਕਣਗੇ। ਜਦੋਂ ਕਿ ਨਾਮਜਦਗੀ ਪੱਤਰਾਂ ਦੀ ਪੜਤਾਲ 19 ਜਨਵਰੀ (ਵੀਰਵਾਰ) ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ 21 ਜਨਵਰੀ ਤੱਕ ਵਾਪਸ ਲਏ ਜਾ ਸਕਣਗੇ। ਵੋਟਾਂ ਦੀ ਗਿਣਤੀ ਮਿਤੀ 11 ਮਾਰਚ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਰਾਜ ਦੇ 35 ਵਿਧਾਨ ਸਭਾ ਹਲਕਿਆਂ ਵਿੱਚ ਈ.ਵੀ.ਐਮ. ਮਸ਼ੀਨਾਂ ਦੇ ਨਾਲ ਵੀ.ਵੀ.ਪੀ.ਏ.ਟੀ. ਮਸ਼ੀਨਾਂ ਲਗਾਈਆਂ ਜਾਣਗੀਆਂ ਜਿੰਨ੍ਹਾਂ ਰਾਹੀ ਹਰੇਕ ਵੋਟ ਦਾ ਪ੍ਰਿੰਟਡ ਪਰਚੀ ਦੇ ਰੂਪ ਵਿੱਚ ਰਿਕਾਰਡ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਪੰਜਾਬ ਰਾਜ ਵਿੱਚ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਕਾਰਜ ਲਈ ਕਮਿਸ਼ਨ ਵੱਲੋਂ ਸੁਵਿਧਾ ਅਤੇ ਸਮਾਧਾਨ ਨਾਮ ਦੇ ਐਪ ਵੀ ਲਾਂਚ ਕੀਤੇ ਹਨ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਸਮਾਧਾਨ ਐਪ ’ਤੇ ਦਰਜ ਸ਼ਿਕਾਇਤਾਂ ਦਾ ਨਿਬੇੜਾ 24 ਘੰਟਿਆਂ ਵਿੱਚ ਹੋ ਜਾਵੇਗਾ ਜਦੋਂ ਕਿ ਸੁਵਿਧਾ ਐਪ ਰਾਹੀਂ ਉਮੀਦਵਾਰ ਚੋਣਾਂ ਨਾਲ ਸਬੰਧਤ ਕਈ ਪ੍ਰਵਾਨਗੀਆਂ ਜਿਵੇ ਕਿ ਰੈਲੀ, ਆਦਿ ਲਈ ਅਪਲਾਈ ਕਰਨ ਦੇ 24 ਘੰਟੇ ਵਿੱਚ ਮਿਲ ਜਾਵੇਗੀ। ਉਨ੍ਹਾਂ ਕਿਹਾ ਮਾਡਲ ਕੋਡ ਆਫ ਕੰਡਕਟ ਦੋਰਾਨ ਕੋਈ ਵੀ ਵਿਅਕਤੀ 50 ਹਜਾਰ ਰੁਪਏ ਤੋਂ ਜਿਆਦਾ ਰੁਪਏ ਲੈ ਕੇ ਨਹੀਂ ਚਲ ਸਕਦਾ। ਉਨ੍ਹਾਂ ਕਿਹਾ ਕਿ ਪੈਸੇ, ਸ਼ਰਾਬ ਅਤੇ ਨਸ਼ੀਲੇ ਪਦਾਰਥਾ ਦੀ ਦੁਰਵਰਤੋਂ ਨੂੰ ਰੋਕਣ ਲਈ ਗਠਿਤ ਉਡਣ ਦਸਤੇ ਅਤੇ ਵਿਸ਼ੇਸ਼ ਟੀਮਾਂ ਵੱਲੋਂ ਆਪਣਾ ਕਾਰਜ ਆਰੰਭ ਕਰ ਦਿੱਤਾ ਗਿਆ ਹੈ ਅਤੇ ਰਾਜ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਚੋਣ ਪ੍ਰੀਕਿਰਿਆਂ ਨੂੰ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸੁਰੱਖਿਆ ਦਸਤੇ ਤਾਇਨਾਤ ਕਰ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ 18 ਜਨਵਰੀ ਤੋਂ ਰਾਜ ਵਿੱਚ 100 ਤੋਂ ਜ਼ਿਆਦਾ ਚੋਣ ਅਬਜਰਵਰ ਆਪਣੀ ਡਿਊਟੀ ਸੰਭਾਲ ਲੈਣਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…