nabaz-e-punjab.com

ਪੰਜਾਬ ਵਿਧਾਨ ਸਭਾ ਵੱਲੋਂ ਖਹਿਰਾ ਨੂੰ ਨੋਟਿਸ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 21 ਜਨਵਰੀ:
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਰਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੇਤਲਾ, ਭੁੱਲਥ, ਜ਼ਿਲ•ਾ ਕਪੂਰਥਲਾ ਅਤੇ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਕ੍ਰਮਵਾਰ 10 ਜਨਵਰੀ, 2019 ਅਤੇ 16 ਜਨਵਰੀ, 2019 ਨੂੰ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਖਹਿਰਾ ਦੀ ਵਿਧਾਇਕੀ ਰੱਦ ਕਰਨ ਸਬੰਧੀ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ।
ਉਨ•ਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਹਦਾਇਤ ਅਨੁਸਾਰ ਖਹਿਰਾ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪੁੱਛਿਆ ਗਿਆ ਹੈ ਕਿ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਉਸ ਵਿਰੁੱਧ ਕਾਰਵਾਈ ਕਿਉਂ ਨਾ ਆਰੰਭੀ ਜਾਵੇ।
ਬੁਲਾਰੇ ਨੇ ਦੱਸਿਆ ਕਿ ਜੇਕਰ ਦਿੱਤੇ ਗਏ ਸਮੇਂ ਵਿਚ ਖਹਿਰਾ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਇਸ ਮਾਮਲੇ ਵਿਚ ਕੁਝ ਨਹੀਂ ਕਹਿਣਾ ਚਾਹੁੰਦੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…