Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਅਗਸਤ ਮਹੀਨੇ ਵਿੱਚ 12 ਸਰਕਾਰੀ ਮੁਲਾਜ਼ਮਾਂ ਸਮੇਤ ਤਿੰਨ ਹੋਰ ਵਿਅਕਤੀ ਰਿਸ਼ਵਤ ਲੈਂਦੇ ਕਾਬੂ 6 ਦੋਸ਼ੀ ਕਰਮਚਾਰੀਆਂ ਨੂੰ ਵੱਖ ਵੱਖ ਅਦਾਲਤਾਂ ਵੱਲੋਂ ਸੁਣਾਈ ਸਜ਼ਾ ਤੇ ਜ਼ੁਰਮਾਨੇ, 11 ਹੋਰ ਮਾਮਲਿਆਂ ਦੀ ਜਾਂਚ ਤੇਜ਼ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿਛਲੇ ਮਹੀਨੇ ਦੌਰਾਨ ਕੱੁਲ 12 ਛਾਪੇ ਮਾਰਦਿਆਂ 12 ਸਰਕਾਰੀ ਮੁਲਾਜ਼ਮਾਂ ਸਮੇਤ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਮਾਲ ਮਹਿਕਮੇ ਦੇ 5 ਮੁਲਾਜ਼ਮ, ਪੁਲਿਸ ਵਿਭਾਗ ਦੇ 4 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 3 ਮੁਲਾਜਮ ਸ਼ਾਮਲ ਹਨ। ਇਸ ਤੋਂ ਇਲਾਵਾ 7 ਫੌਜਦਾਰੀ ਮੁਕੱਦਮੇ ਵੀ ਪੜਤਾਲ ਉਪਰੰਤ ਦਰਜ਼ ਕੀਤੇ ਗਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 14 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 11 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਉਨਾਂ ਦੱਸਿਆ ਕਿ ਇਸੇ ਦੌਰਾਨ ਛੇ ਮੁਕੱਦਮਿਆਂ ਵਿਚ ਵੱਖ-ਵੱਖ ਅਦਾਲਤਾਂ ਵਲੋਂ ਛੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜੁਰਮਾਨੇ ਸੁਣਾਏ ਗਏ ਜਿਨ੍ਹਾਂ ਵਿਚ ਮਹਿੰਦਰ ਸਿੰਘ ਬੀ.ਡੀ.ਪੀ.ਓ ਹਾਜ਼ੀਪੁਰ ਨੂੰ ਵਧੀਕ ਸੈਸ਼ਨਜ਼ ਜੱਜ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ 3 ਸਾਲ ਦੀ ਕੈਦ ਅਤੇ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਅਤੇ ਭਜਨ ਲਾਲ ਵਧੀਕ ਭੂਮੀ ਸੁਰੱਖਿਆ ਅਫਸਰ ਪਟਿਆਲਾ ਨੂੰ ਵਧੀਕ ਸੈਸ਼ਨਜ਼ ਜੱਜ ਪਟਿਆਲਾ ਦੀ ਅਦਾਲਤ ਵੱਲੋਂ 5 ਸਾਲ ਦੀ ਕੈਦ ਸਮੇਤ 10,000 ਰੁਪਏ ਦਾ ਜ਼ੁਰਮਾਨਾ ਦੀ ਸਜ਼ਾ ਸੁਣਾਈ ਗਈ। ਇਸੇ ਤਰ੍ਹਾਂ ਛਿੰਦਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਮੋਗਾ ਨੂੰ ਵਧੀਕ ਸੈਸ਼ਨਜ਼ ਜੱਜ ਮੋਗਾ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਅਤੇ 8,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਅਤੇ ਦਰਸ਼ਨ ਸਿੰਘ ਪਟਵਾਰੀ ਮਾਲ ਹਲਕਾ ਚਾਟੀਵਿੰਡ ਅੰਮ੍ਰਿਤਸਰ ਨੂੰ ਵਧੀਕ ਸੈਸ਼ਨਜ਼ ਜੱਜ ਅੰਮ੍ਰਿਤਸਰ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਅਤੇ 5,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਇਸੇ ਤਰ੍ਹਾਂ ਕਮਲਪ੍ਰੀਤ ਸਿੰਘ ਧਾਲੀਵਾਲ ਜਿਲਾ ਮੈਨੇਜਰ ਮਾਰਕਫੈਡ ਲੁਧਿਆਣਾ ਨੂੰ ਵਧੀਕ ਸੈਸ਼ਨਜ਼ ਜੱਜ ਲੁਧਿਆਣਾ ਦੀ ਅਦਾਲਤ ਵੱਲੋਂ 3 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਦਾ ਜੁਰਮਾਨੇ ਦੀ ਸਜ਼ਾ ਅਤੇ ਸੁਖਵਿੰਦਰ ਸਿੰਘ ਪਟਵਾਰੀ ਮਾਲ ਹਲਕਾ ਧਨੇਠਾ ਪਟਿਆਲਾ ਅਤੇ ਸੱਤ ਹੋਰਨਾ ਨੂੰ ਵਧੀਕ ਸੈਸ਼ਨਜ਼ ਜੱਜ ਪਟਿਆਲਾ ਦੀ ਅਦਾਲਤ ਵੱਲੋਂ 3-3 ਸਾਲ ਦੀ ਕੈਦ ਅਤੇ 13,000 ਰੁਪਏ ਤੋਂ 3000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ