nabaz-e-punjab.com

ਪੰਜਾਬ ਵਿਜੀਲੈਂਸ ਵੱਲੋਂ ਦੋ ਥਾਣੇਦਾਰ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀਂ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਅਕਤੂਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੀ ਮੁਬਾਰਕਪੁਰ ਚੌਂਕੀ ਦੇ ਇੰਚਾਰਜ ਏਐਸਆਈ ਸਾਹਿਬ ਸਿੰਘ ਅਤੇ ਸਦਰ ਥਾਣਾ ਰਾਮਪੁਰਾ, ਬਠਿੰਡਾ ਵਿੱਚ ਤਾਇਨਾਤ ਇਕ ਏਐਸਆਈ ਨੂੰ ਜਗਦੇਵ ਸਿੰਘ 8-8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਵਿਜੀਲੈਂਸ ਦੇ ਇੰਚਾਰਜ ਸਤਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਥਾਣੇਦਾਰ ਸਾਹਿਬ ਸਿੰਘ ਨੂੰ ਸ਼ਿਕਾਇਤ ਕਰਤਾ ਕੋਲੋਂ 8 ਹਜ਼ਾਰ ਰੁਪਏ ਵੱਢੀ ਲੈਂਦੇ ਹੋਏ ਕਾਬੂ ਕੀਤਾ ਗਿਆ। ਮੁਲਜ਼ਮ ਥਾਣੇਦਾਰ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਰਾਮਪੁਰਾ, ਬਠਿੰਡਾ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਗਦੇਵ ਸਿੰਘ ਨੂੰ ਸ਼ਿਕਾਇਤਕਰਤਾ ਬਲਜਿੰਦਰ ਕੌਰ ਦੀ ਸ਼ਿਕਾਇਤ ’ਤੇ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਦੋ ਧਿਰਾਂ ਵਿਚ ਚਲ ਰਹੇ ਝਗੜੇ ਵਿਚ ਆਪਸੀ ਰਾਜੀਨਾਮਾ ਕਰਵਾਉਣ ਬਦਲੇ 20 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਅਤੇ ਸੌਦਾ 10 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਉਰੋ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…