Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਨਾਭਾ ਦਾ ਥਾਣੇਦਾਰ 35 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਕੋਤਵਾਲੀ ਥਾਣਾ, ਨਾਭਾ ਜਿਲਾ ਪਟਿਆਲਾ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਕੋਤਵਾਲੀ, ਨਾਭਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਟਹਿਲ ਸਿੰਘ ਨੂੰ ਸ਼ਿਕਾਇਤਕਰਤਾ ਹਰਿੰਦਰਪਾਲ ਦੀ ਸ਼ਿਕਾਇਤ ’ਤੇ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਕੱਦਮਾ ਨੰਬਰ 54/16 ਦੀ ਕੈਸਲੈਸ਼ਨ ਰਿਪੋਰਟ ਉਸ ਦੇ ਹੱਕ ਵਿਚ ਅਦਾਲਤ ਵਿਚ ਪੇਸ਼ ਕਰਨ ਦੇ ਇਵਜ਼ ਵਿਚ ਉਕਤ ਏ.ਐਸ.ਆਈ ਵਲੋਂ 40,000 ਰੁਪਏ ਦੀ ਮੰਗ ਕੀਤੀ ਗਈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ