Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦਾ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਇਕ ਕਲਰਕ ਨੂੰ 10800 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਕਲਰਕ ਰਾਜਿੰਦਰ ਕੁਮਾਰ ਨੂੰ ਪਵਨਦੀਪ ਸਿੰਘ, ਵਾਸੀ ਵਾਰਡ ਨੰਬਰ 11, ਮਾਨਸਾ ਦੀ ਸ਼ਿਕਾਇਤ ਉੱਤੇ ਇੰਸਪੈਕਟਰ ਸਤਪਾਲ ਸਿੰਘ ਵਿਜੀਲੈਂਸ ਬਿਓਰੋ ਮਾਨਸਾ ਵੱਲੋਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਮਕਾਨ ਦਾ ਨਕਸ਼ਾ ਪਾਸ ਕਰਨ ਬਦਲੇ ਉਕਤ ਕਲਰਕ ਵੱਲੋਂ 15 ਹਜ਼ਾਰ ਰੁਪਏ ਮੰਗੇ ਜਾ ਰਹੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10 ਹਜ਼ਾਰ 800 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਦੋਸ਼ੀ ਖਿਲਾਫ਼ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ