Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ 3 ਹਜ਼ਾਰ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਅਪਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸ਼ਹਿਰੀ-2, ਅਬੋਹਰ, ਫਾਜ਼ਿਲਕਾ ਵਿੱਚ ਤਾਇਨਾਤ ਹੌਲਦਾਰ ਕੌਰ ਸਿੰਘ ਨੂੰ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੋਨੂੰ ਕੰਬੋਜ ਵਾਸੀ ਰੁਕਨਪੁਰਾ ਖੂਹੀ ਖੇੜਾ ਜਿਲਾ ਫਾਜਿਲਕਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁੱਖ ਸਿਪਾਹੀ ਵੱਲੋਂ ਉਸ ਵਿਰੁੱਧ ਦਰਖਾਸਤ ’ਤੇ ਕਾਰਵਾਈ ਨਾ ਕਰਨ ਬਦਲੇ 3 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ