Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਸ ਵੱਲੋਂ ਨਕੋਦਰ ਦਾ ਏਐਸਆਈ ਤੇ ਦਲਾਲ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ: ਪੰਜਾਬ ਵਿਜੀਲੈਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸਦਰ ਥਾਣਾ ਨਕੌਦਰ ਵਿਖੇ ਤਾਇਨਾਤ ਇਕ ਏ.ਐਸ.ਆਈ ਤੇ ਉਸਦੇ ਵਿਚੋਲੇ ਨੂੰ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਵਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਦਰ ਪੁਲਿਸ ਥਾਣਾ ਨਕੌਦਰ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ ਦਰਸ਼ਨ ਲਾਲ ਅਤੇ ਉਸਦਾ ਵਿਚੌਲਾ ਪਰਮਜੀਤ ਸਿੰਘ ਵਾਸੀ ਨਕੌਦਰ ਨੂੰ ਸ਼ਿਕਾਇਤਕਰਤਾ ਮਹਿੰਦਰ ਸਿੰਘ ਵਾਸੀ ਨਕੌਦਰ ਦੀ ਸ਼ਿਤੇ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਵਦਿਆਂ ਰੰਗੇ ਹੱਥੀਵ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਅਤੇ ਉਸਦੇ ਵਿਚੌਲੇ ਵਲੋਵ ਉਸਦੇ ਪੁੱਤਰ ਖਿਲਾਫ ਚਲ ਰਹੇ ਰੇਪ ਦੇ ਕੇਸ ਵਿਚ ਮਦਦ ਕਰਨ ਬਦਲੇ 60 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਵਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ ਅਤੇ ਉਸਦੇ ਵਿਚੋਲੇ ਨੂੰ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਿਆਂ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ