Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਥਾਣੇਦਾਰ ਤੇ ਹੌਲਦਾਰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਏ.ਐਸ.ਆਈ ਅਤੇ ਇਥ ਹੌਲਦਾਰ ਨੂੰ ਦੋ ਵੱਖ- ਵੱਖ ਮਾਮਲਿਆਂ ਵਿਚ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਥਾਣਾ ਸਿੱਧਵਾਂ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਚੈਨ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਪਿੰਡ ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਰੇਤੇ ਨਾਲ ਭਰੀਆਂ ਹੋਈਆਂ ਟਰੈਕਟਰ ਅਤੇ ਟਰਾਂਲੀਆਂ ਛੱਡਣ ਦੇ ਇਵਜ਼ ਵਿਚ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਇਸੇ ਤਰ੍ਹਾਂ ਥਾਣਾ ਲੱਖੇ ਕੇ ਬਹਿਰਾਮ ਜਿਲ੍ਹਾ ਫ਼ਿਰੋਜ਼ਪੁਰ ਵਿਖੇ ਤਾਇਨਾਤ ਇਕ ਹੌਲਦਾਰ ਜੀਤ ਸਿੰਘ ਨੂੰ ਸ਼ਿਕਾਇਤਕਰਤਾ ਮੁਖਤਿਆਰ ਸਿੰਘ ਵਾਸੀ ਅਵਾਨ, ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਿਰੁੱਧ ਦਰਜ ਇੱਕ ਕੇਸ ਦਹ ਚਲਾਣ ਅਦਾਲਤ ਵਿੱਚ ਪੇਸ਼ ਕਰਨ ਦੇ ਇਵਜ਼ ਵਿਚ ਉਕਤ ਹੌਲਦਾਰ ਵਲੋਂ 3,000 ਰੁਪਏ ਦੀ ਮੰਗ ਕੀਤੀ ਗਈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਅਤੇ ਹੌਲਦਾਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਕ੍ਰਮਵਾਰ ਲੁਧਿਆਣਾ ਅਤੇ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ