Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਮੁਣਕ ਪੰਚਾਇਤ ਸੰਮਤੀ ਦਾ ਸੁਪਰਡੈਂਟ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪੰਚਾਇਤ ਸੰਮਤੀ ਅਨਦਾਣਾ ਐਟ ਮੁਣਕ, ਸੰਗਰੂਰ ਵਿਖੇ ਤਾਇਨਾਤ ਸੁਪਰਡੰਟ ਬਲਵਾਨ ਗਾਗਟ ਨੂੰ 41 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੁਪਰਡੈਂਟ ਨੂੰ ਸ਼ਿਕਾਇਤ ਕਰਤਾ ਸਮਨਦੀਪ ਸਿੰਘ ਦੀ ਸ਼ਿਕਾਇਤ ’ਤੇ 41 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਕੰਪਿਊਟਰ ਆਪ੍ਰੇਟਰ ਸਮਨਦੀਪ ਸਿੰਘ ਅਤੇ ਸੇਵਾਦਾਰ ਜੈਵੀਰ, ਜੋ ਕਿ ਠੇਕੇ ਦੇ ਅਧਾਰ ਤੇ ਉਕਤ ਪੰਚਾਇਤ ਸੰਮਤੀ ਦੇ ਦਫਤਰ ਵਿਖੇ ਨੌਕਰੀ ਕਰ ਰਹੇ ਸਨ। ਜਿਨ੍ਹਾਂ ਨੂੰ ਡੀ.ਸੀ. ਰੇਟਾਂ ਤੇ ਪੱਕੇ ਹੋਣ ਸਬੰਧੀ ਪੱਤਰ ਦੇਣ ਬਦਲੇ ਉਕਤ ਸੁਪਰਡੈਂਟ ਵੱਲੋਂ 94 ਹਜ਼ਾਰ ਬਤੌਰ ਰਿਸ਼ਵਤ ਦੀ ਮੰਗ ਕੀਤੀ ਗਈ। ਜਿਸ ਵਿਚੋਂ ਸ਼ਿਕਾਇਤਕਰਤਾ ਵਲੋਂ 53 ਹਜ਼ਾਰ 000 ਰੁਪਏ ਪਹਿਲੀ ਕਿਸ਼ਤ ਵਜੋਂ ਪਹਿਲਾਂ ਹੀ ਅਦਾ ਕਰ ਦਿੱਤੇ ਗਏ ਸਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਬਕਾਇਆ ਰਹਿੰਦੀ ਰਕਮ 41,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ