Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਫੂਡ ਸਪਲਾਈ ਵਿਭਾਗ ਦਾ ਏਐਫਐਸਓ ਤੇ ਫੂਡ ਇੰਸਪੈਕਟਰ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਸਤੰਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਖਮਾਣੋ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਏ.ਐਫ.ਐਸ.ਓ ਤੇ ਫੂਡ ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਖਮਾਣੋ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਏ.ਐਫ.ਐਸ.ਓ ਬਲਰਾਜ ਸਿੰਘ ਅਤੇ ਫੂਡ ਇੰਸਪੈਕਟਰ ਮਕੇਸ਼ ਕੁਮਾਰ ਸ਼ੁਕਲਾ ਨੂੰ ਸ਼ਿਕਾਇਤਕਰਤਾ ਦਵਿੰਦਰ ਸਿੰਘ ਸਰਕਾਰੀ ਡਿੱਪੂ ਹੋਲਡਰ ਸੈਦਪੂਰਾ, ਵਾਸੀ ਪਿੰਡ ਸੈਦਪੁਰਾ ਤਹਿਸੀਲ ਖਮਾਣੋ ਜਿਲਂਾ ਫਤਿਹਗੜਂ ਸਾਹਿਬ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਏ.ਐਫ.ਐਸ.ਓ ਤੇ ਫੂਡ ਇੰਸਪੈਕਟਰ ਵਲੋਂ ਲਾਭਪਾਤਰੀਆਂ ਲਈ ਸਰਕਾਰੀ ਕਣਕ ਦਾ ਕੋਟਾ ਦੇਣ ਬਦਲੇ 4000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਐਫ.ਐਸ.ਓ ਤੇ ਫੂਡ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ