Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਜਲੰਧਰ ਦਾ ਏਐਸਆਈ ਤੇ ਅੰਮ੍ਰਿਤਸਰ ਦਾ ਪਟਵਾਰੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਸ਼ਾਹਕੋਟ, ਜਲੰਧਰ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸ਼ਾਹਕੋਟ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨੂੰ ਸ਼ਿਕਾਇਤਕਰਤਾ ਮੰਗਲ ਸਿੰਘ ਦੀ ਸ਼ਿਕਾਇਤ ’ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਦਰਜ ਕੀਤੇ ਫੌਜਦਾਰੀ ਕੇਸ ਵਿਚ ਉਸ ਦਾ ਨਾਮ ਸ਼ਾਮਲ ਨਾ ਕਰਨ ਬਦਲੇ 25000 ਰੁਪਏ ਦੀ ਰਿਸ਼ਤ ਦੀ ਮੰਗ ਕੀਤੀ ਗਈ ਹੈ ਤੇ ਸੌਦਾ 10 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਉਧਰ, ਇਕ ਹੋਰ ਰਿਸ਼ਵਤ ਦੇ ਕੇਸ ਵਿਚ ਅੱਜ ਚੀਚਾ ਤਹਿਸੀਲ ਅਟਾਰੀ, ਅੰਮ੍ਰਿਤਸਰ ਵਿੱਚ ਤਾਇਨਾਤ ਪਟਵਾਰੀ ਰਾਜੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਦਰਸ਼ਨ ਸਿੰਘ ਦੀ ਸ਼ਿਕਾਇਤ ’ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਰਸ਼ਨ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਮ੍ਰਿੰਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ