Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਛੋਟਾ ਥਾਣੇਦਾਰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਅਜੀਤ ਸਿੰਘ ਨਗਰ, ਥਾਣਾ ਸੰਗਰੂਰ ਸ਼ਹਿਰੀ ਵਿਖੇ ਤਾਇਨਾਤ ਏ.ਐਸ.ਆਈ. ਤਰਸੇਮ ਚੰਦ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਛੋਟੇ ਥਾਣੇਦਾਰ ਨੂੰ ਸ਼ਿਕਾਇਤਕਰਤਾ ਰਾਮ ਪ੍ਰਕਾਸ਼ ਸਿੰਘ ਵਾਸੀ ਪਿੰਡ ਖਾਨਪੁਰ ਫ਼ਕੀਰਾਂ, ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਪਤਨੀ ਵਿਰੁੱਧ ਦਰਜ ਇੱਕ ਕੇਸ ਦਾ ਰਾਜ਼ੀਨਾਮਾ ਕਰਵਾਉਣ ਦੇ ਇਵਜ਼ ਵਿਚ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਕੋਲੋਂ 15 ਹਜ਼ਾਰ ਰੁਪਏ ਦੋ ਵਾਰ ਲੈ ਚੁੱਕਾ ਹੈ ਅਤੇ ਹੁਣ ਉਸ ਵੱਲੋਂ ਅਦਾਲਤ ਤੋਂ ਰਾਹਤ ਦਿਵਾਉਣ ਦੇ ਬਦਲੇ 10 ਹਜ਼ਾਰ ਰੁਪਏ ਦੀ ਹੋਰ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਸੰਗਰੂਰ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ