nabaz-e-punjab.com

ਪੰਜਾਬ ਵਿਜੀਲੈਂਸ ਵੱਲੋਂ ਜ਼ਿਲਾ ਖੁਰਾਕ ਤੇ ਵੰਡ ਕੰਟਰੋਲਰ ਤੇ ਵਿਚੋਲਾ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ

ਜਲੰਧਰ ਵਿਕਾਸ ਅਥਾਰਟੀ ਦਾ ਐਸਡੀਓ 30 ਹਜ਼ਾਰ ਰੁਪਏ ਵੱਢੀ ਲੈਂਦਾ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਜਨਵਰੀ:
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਵਿਖੇ ਤਾਇਨਾਤ ਜਿਲਾ ਖੁਰਾਕ ਤੇ ਵੰਡ ਕੰਟਰੋਲਰ (ਡੀਐਫਐਸਸੀ) ਮਨਜੀਤ ਸਿੰਘ ਅਤੇ ਉਸਦੇ ਵਿਚੋਲੇ ਨੂੰ 40 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਡੀਐਫਐਸਸੀ ਮਨਜੀਤ ਸਿੰਘ ਅਤੇ ਉਸਦੇ ਵਿਚੌਲੇ ਨੂੰ ਠੇਕੇਦਾਰ ਨਰਿੰਦਰ ਕੁਮਾਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ 40 ਹਜ਼ਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਕਣਕ ਦੀਆਂ ਬੋਰੀਆਂ ਦੀ ਢੋਆ-ਢੁਆਈ ਸਬੰਧੀ ਬਕਾਇਆ ਬਿਲਾਂ ਦੀ ਅਦਾਇਗੀ ਕਰਨ ਬਦਲੇ ਡੀ.ਐਫ.ਐਸ.ਸੀ ਵੱਲੋਂ 40 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਡੀ.ਐਫ.ਐਸ.ਸੀ ਅਤੇ ਉਸਦੇ ਵਿਚੌਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40 ਹਜਾਰ ਰੁਪਏ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਦੋਹਾਂ ਦੋਸ਼ਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਉਧਰ, ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਕਾਸ ਅਥਾਰਟੀ ਵਿਖੇ ਤਾਇਨਾਤ ਐਸ.ਡੀ.ਓ ਅਸ਼ੋਕ ਕੁਮਾਰ ਨੂੰ 30 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਐਸ.ਡੀ.ਓ ਅਸ਼ੋਕ ਕੁਮਾਰ ਨੂੰ ਬਿਸ਼ਨਪਾਲ ਸਿੰਘ, ਵਾਸੀ ਚਹੇੜੂੂ, ਸਦਰ ਥਾਣਾ, ਫਗਵਾੜਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ 30 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਲੋਂ ਚਹੇੜੂ, ਫਗਵਾੜਾ ਵਿਖੇ ਨਜਾਇਜ਼ ਤਰੀਕੇ ਨਾਲ ਕੀਤੀ ਜਾ ਰਹੀ ਉਸਾਰੀ ਦਾ ਨੋਟਿਸ ਜਾਰੀ ਨਾ ਕਰਨ ਬਦਲੇ ਐਸ.ਡੀ.ਓ ਵਲੋਂ 50 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ ਹੈ।
ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਐਸ.ਡੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30 ਹਜ਼ਾਰ ਰੁਪਏ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਐਸ.ਡੀ.ਓ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਜਲੰਧਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…