Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਜ਼ਿਲ੍ਹਾ ਮਾਈਨਿੰਗ ਅਫ਼ਸਰ 50 ਹਜ਼ਾਰ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਗੁਰਦਾਸਪੁਰ ਤੇ ਪਠਾਨਕੋਟ ਵਿਖੇ ਤਾਇਨਾਤ ਜਨਰਲ ਮੈਨੇਜਰ ਕਮ ਮਾਈਨਿੰਗ ਅਫ਼ਸਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਤੇ ਪਠਾਨਕੋਟ ਵਿਖੇ ਤਾਇਨਾਤ ਜਨਰਲ ਮੈਨੇਜਰ ਕਮ ਮਾਈਨਿੰਗ ਅਫਸਰ ਸੁਭਾਸ਼ ਚੰਦਰ ਨੂੰ ਸ਼ਿਕਾਇਤਕਰਤਾ ਆਤਿਸ਼ ਮਹਾਜਨ ਵਾਸੀ ਇੰਦਰਾ ਕਲੋਨੀ, ਜਿਲਾ ਪਠਾਨਕੋਟ ਦੀ ਸ਼ਿਕਾਇਤ ’ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮਾਈਨਿੰਗ ਅਫਸਰ ਵਲੋਂ ਸਟੋਨ ਕਰੱਸ਼ਰ ਨੂੰ ਚਾਲੂ ਰੱਖਣ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਮਾਈਨਿੰਗ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ