ਪੰਜਾਬ ਵਿਜੀਲੈਂਸ ਵੱਲੋਂ ਰਿਸ਼ਵਤ ਦੇ ਕੇਸ ਵਿੱਚ ਫਸੇ ਨਾਇਬ ਤਹਿਸੀਲਦਾਰ ਦਾ ਭਗੌੜਾ ਡਰਾਈਵਰ ਵੀ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿਚ ਗ੍ਰਿਫਤਾਰ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ ਦਾ ਭਗੌੜਾ ਡਰਾਈਵਰ ਜਗਜੀਤ ਸਿੰਘ ਜੱਗਾ ਨੂੰ ਅੱਜ ਗ੍ਰਿਫਤਾਰ ਕਰ ਲਿਆ ਹੈ ਜੋ ਕਿ 5 ਦਸਬੰਰ ਨੂੰ ਮੋਗਾ ਤਹਿਸੀਲ ਵਿਚ ਵਿਜੀਲੈਂਸ ਵਲੋਂ ਲਾਏ ਟਰੈਪ ਦੌਰਾਨ ਰਿਸ਼ਵਤ ਵਜੋਂ ਪ੍ਰਾਪਤ ਕੀਤੇ ਇਕ ਲੱਖ ਰੁਪਏ ਲੈ ਕੇ ਮੌਕੇ ਤੋਂ ਭੱਜ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7/13 (1) (ਡੀ) ਆਰ / 13 (2) ਬੀ ਆਈ ਆਈ.ਪੀ.ਸੀ ਤਹਿਤ ਅਜੀਤਵਾਲ ਵਿਖੇ ਤਾਇਨਾਤ ਉਕਤ ਨਾਇਬ ਤਹਿਸੀਲਦਾਰ ਅਤੇ ਉਸ ਦੇ ਪ੍ਰਾਈਵੇਟ ਡਰਾਈਵਰ ਜਗਜੀਤ ਸਿੰਘ ਜੱਗਾ ਖਿਲਾਫ ਸ਼ਿਕਾਇਤਕਰਤਾ ਐਨ.ਆਰ.ਆਈ ਅਤੇ ਸੀਨੀਅਰ ਸਿਟੀਜ਼ਨ ਦਰਸ਼ਨ ਸਿੰਘ ਸਿੱਧੂ ਤੋਂ ਰਿਸ਼ਵਤ ਲੈਣ ਸਬੰਧੀ ਕੇਸ ਦਰਜ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਭਾਵੇਂ ਮੁਲਜ਼ਮ ਨਾਇਬ ਤਹਿਸੀਲਦਾਰ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ ਸੀ ਪਰ ਇਸ ਰਿਸ਼ਵਤ ਕਾਂਡ ਵਿਚ ਸ਼ਾਮਲ ਉਸਦਾ ਡਰਾਈਵਰ ਜਗਜੀਤ ਸਿੰਘ ਜੱਗਾ ਜੋ ਕਿ ਉਸ ਸਮੇਂ ਰਿਸ਼ਵਤ ਮਾਮਲੇ ਵਿਚ ਸ਼ਾਮਲ ਸੀ, ਰਿਸ਼ਵਤ ਦੇ ਰੂਪ ਵਿਚ ਪ੍ਰਾਪਤ ਇਕ ਲੱਖ ਰੁਪਏ ਲੈ ਕੇ ਫਰਾਰ ਹੋ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਅੱਜ ਇਸ ਮਾਮਲੇ ਵਿੱਚ ਦੂਜਾ ਦੋਸ਼ੀ ਵਿਜੀਲੈਂਸ ਦੇ ਸੀਨੀਅਰ ਇੰਸਪੈਕਟਰ ਇੰਦਰਪਾਲ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਨਜ਼ਦੀਕ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਭਲਕੇ ਸ਼ੁੱਕਰਵਾਰ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਸ਼ਵਤ ਦੀ ਰਾਸ਼ੀ ਬਰਾਮਦ ਕਰਨ ਲਈ ਹੋਰ ਤਫਤੀਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਾਇਬ ਤਹਿਸੀਲਦਾਰ ਸੁਰਿੰਦਰ ਪੱਬੀ ਹੁਣ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ਵਿੱਚ ਹੈ ਅਤੇ ਵਧੇਰੇ ਜਾਂਚ ਲਈ ਉਸ ਨੂੰ ਪ੍ਰੋਡਕਸ਼ਨ ਵਾਰੰਟ ਤਹਿਤ ਲਿਆਦਾ ਜਾ ਸਕਦਾ ਹੈ ਜਿਸ ਵਿੱਚ ਦੋਹਾਂ ਮੁਲਜ਼ਮਾਂ ਨੂੰ ਆਹਮੋ-ਸਾਹਮਣੇ ਬਿਠਾ ਕੇਸ ਦੀ ਮੁਕੰਮਲ ਪੜਤਾਲ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…