nabaz-e-punjab.com

ਪੰਜਾਬ ਵਿਜੀਲੈਂਸ ਵੱਲੋਂ ਹੋਮਗਾਰਡ ਦਾ ਜ਼ਿਲ੍ਹਾ ਕਮਾਂਡੈਂਟ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਸਤੰਬਰ:
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮਗਾਰਡ ਬਠਿੰਡਾ ਵਿਖੇ ਤਾਇਨਾਤ ਜਿਲਾ ਕਮਾਂਡੈਂਟ ਕੇਵਲ ਕ੍ਰਿਸ਼ਨ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਜਿਲਾ ਕਮਾਂਡੇਂਟ ਕੇਵਲ ਕ੍ਰਿਸ਼ਨ ਨੂੰ ਸ਼ਿਕਾਇਤਕਰਤਾ ਪ੍ਰਿਤਪਾਲ ਸਿੰਘ, ਵਾਸੀ ਗਲੀ ਬੰਗੀ ਹਾਉਸ ਜਿਲਾ ਬਠਿੰਡਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਸ ਖਿਲਾਫ਼ ਸਾਲ 2008 ਦੌਰਾਨ ਜਿਲਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਹੋਇਆ ਸੀ ਜਿਸ ਕਾਰਨ ਉਸ ਨੂੰ ਹੋਮਗਾਰਡ ਮਹਿਕਮੇ ਵਿੱਚੋਂ ਕਾਲ ਆਊਟ ਕਰ ਦਿੱਤਾ ਗਿਆ ਸੀ। ਅਦਾਲਤ ਵੱਲੋ ਇਸ ਮੁਕੱਦਮੇ ਵਿੱਚ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਪਰ ਹੋਮਗਾਰਡ ਮਹਿਕਮੇ ਵੱਲੋਂ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਉਸ ਦੀ ਸਜਾ ਤਿੰਨ ਸਾਲ ਤੋ ਂਘੱਟ ਹੋਣ ਕਰਕੇ ਉਸ ਨੂੰ ਦੁਬਾਰਾ ਜੁਆਇੰਨ ਕਰਵਾ ਲਿਆ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਪਿੱਛਲੇ ਕੁਝ ਸਮੇਂ ਤੋ ਜਿਲਾ ਕਮਾਂਡੈਟ ਕੇਵਲ ਕ੍ਰਿਸ਼ਨ ਵੱਲੋਂ ਉਸ ਦੀ ਫਾਈਲ ਦੀ ਦੁਬਾਰਾ ਪੜਤਾਲ ਕਰਨ ਦੇ ਬਹਾਨੇ ਉਸ ਨੂੰ ਡਰਾਇਆ ਜਾ ਰਿਹਾ ਸੀ ਕਿ ਉਸ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਲਈ ਉਹ ਨੌਕਰੀ ਨਹੀ ਕਰ ਸਕਦਾ। ਜਿਸ ਕਾਰਨ ਕਮਾਂਡੈਂਟ ਕੇਵਲ ਕ੍ਰਿਸ਼ਨ ਨੇ ਉਸ ਨੂੰ ਨੌਕਰੀ ਤੇ ਬਰਕਰਾਰ ਰੱਖਣ ਲਈ 50,000/-ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਮਾਂਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In Crime

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…