nabaz-e-punjab.com

ਪੰਜਾਬ ਵਿਜੀਲੈਂਸ ਵੱਲੋਂ ਬਰਨਾਲਾ ਦਾ ਇੰਡਸਟਰੀ ਇੰਸਪੈਕਟਰ ਰਿਸ਼ਵਤ ਲੈਂਦੇ ਰੰਗੀ ਹੱਥੀ ਗ੍ਰਿਫ਼ਤਾਰ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਤਾਇਨਾਤ ਇੱਕ ਇੰਡਸਟਰੀ ਇੰਸਪੈਕਟਰ ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਡਸਟਰੀ ਇੰਸਪੈਕਟਰ ਮਹਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਦਰਸ਼ਨ ਦਾਸ ਵਾਸੀ ਤਪਾ ਮੰਡੀ, ਬਰਨਾਲਾ ਦੀ ਸ਼ਿਕਾਇਤ ’ਤੇ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਲੋਂ ਫੋਟੋਸਟੇਟ ਦਾ ਕੰਮ ਕਰਨ ਲਈ ਪੰਜਾਬ ਐਂਡ ਸਿੰਧ ਬੈਂਕ ਤਪਾ ਤੋਂ ਇੱਕ ਲੱਖ ਰੁਪਏ ਦਾ ਕਰਜਾ ਲਿਆ ਸੀ ਜਿਸਦੀ 35 ਹਜ਼ਾਰ ਰੁਪਏ ਦੀ ਸਬਸਿਡੀ ਸਬੰਧੀ ਫਾਈਲ ਅੱਗੇ ਭੇਜਣ ਅਤੇ ਡਾਇਰੈਕਟਰ ਖਾਦੀ ਵਿਲੇਜ ਇੰਡਸਟਰੀ ਕਮਿਸ਼ਨ ਚੰਡੀਗੜ ਤੋਂ ਸਬਸਿਡੀ ਮੰਨਜੂਰ ਕਰਵਾਉਣ ਲਈ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਲਾਏ ਗਏ ਟਰੈਪ ਦੌਰਾਨ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…