Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਸ ਵੱਲੋ ਜਲ ਸਪਲਾਈ ਵਿਭਾਗ ਦਾ ਜੇਈ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਅਕਤੂਬਰ: ਪੰਜਾਬ ਵਿਜੀਲੈਸ ਬਿਊਰੋ ਵੱਲੋ ਭ੍ਰਿਸਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸਫਾਈ, ਡਵੀਜਨ-1, ਬਟਾਲਾ, ਗੁਰਦਾਸਪੁਰ ਵਿਖੇ ਤਾਇਨਾਤ ਜੁਨੀਅਰ ਇੰਜੀਨੀਅਰ ਨੂੰ 10,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਸਰਬਜੀਤ ਨੂੰ ਸ਼ਿਕਾਇਤਕਰਤਾ ਹਰਪਾਲ ਸਿੰਘ ਵਾਸੀ ਪਿੰਡ ਓਠਿਆਂ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਤੇ 10,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪਿੰਡ ਵਿਚ ਸਵੱਛ ਭਾਰਤ ਮੁਹਿੰਮ ਅਧੀਨ ਉਸਾਰੀਆਂ ਜਾ ਰਹੀਆਂ ਲੈਟਰੀਨਾ ਬਣਾਉਣ ਲਈ 16 ਲਾਭਪਾਤਰੀਆਂ ਨੂੰ ਗ੍ਰਾਂਟ ਦੇਣ ਬਦਲੇ 1000 ਰੁਪਏ ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ ਉਕਤ ਜੇ.ਈ ਵਲੋ 16,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10000 ਰੁਪਏ ਵਿਚ ਤੈਅ ਹੋ ਗਿਆ ਹੈ। ਵਿਜੀਲੈਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਜੇ.ਈ ਨੂੰ ਦੋ ਸਰਕਾਰੀ ਗਵਾਹਾ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ