Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਲੁਧਿਆਣਾ ਦਾ ਏਐਸਆਈ ਰਿਸ਼ਵਤ ਲੈਂਦਾ ਹੋਏ ਰੰਗੇ ਹੱਥੀਂ ਕਾਬੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 25 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਦਾਖਾ (ਦਿਹਾਤੀ), ਲੁਧਿਆਣਾ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ (ਦਿਹਾਤੀ) ਦਾਖਾ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਚਰਨ ਸਿੰਘ ਨੂੰ ਸ਼ਿਕਾਇਤਕਰਤਾ ਜੋਗਿੰਦਰਪਾਲ ਵਾਸੀ ਗੁੜੇ, ਥਾਣਾ ਦਾਖਾ, ਲੁਧਿਆਣਾ ਦੀ ਸ਼ਿਕਾਇਤ ’ਤੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਪੀੜਤ ਜੋਗਿੰਦਰਪਾਲ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਕੱਦਮਾ ਨੰਬਰ 34/2016 ਦਾ ਚਲਾਨ ਅਦਾਲਤ ਵਿੱਚ ਪੇਸ਼ ਕਰਨ ਦੇ ਏਵਜ਼ ਵਿੱਚ ਉਕਤ ਏ.ਐਸ.ਆਈ ਵੱਲੋਂ 10 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਥਾਣੇਦਾਰ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ