Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਪੰਚਾਇਤ ਸੈਕਟਰੀ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 8 ਸਤੰਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪਿੰਡ ਬਹਾਦਰਗੜ੍ਹ, ਬੀ.ਡੀ.ਪੀ.ਓ ਦੇ ਦਫ਼ਤਰ, ਸੰਗਰੂਰ ਵਿੱਚ ਤਾਇਨਾਤ ਇਕ ਪੰਚਾਇਤ ਸੈਕਟਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪੰਚਾਇਤ ਸੈਕਟਰੀ ਅਸ਼ੋਕ ਕੁਮਾਰ ਨੂੰ ਸ਼ਿਕਾਇਤਕਰਤਾ ਜਗਦੀਸ਼ ਰਾਏ, ਵਾਸੀ ਚੀਮਾ ਮੰਡੀ, ਤਹਿਸੀਲ ਸੁਨਾਮ ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਸ ਵਲੋਂ ਪਿੰਡ ਬਹਾਦਰਪੁਰ ਵਿਖੇ ਲਗਾਇਆਂ 7 ਸਮਰੀਬਲ ਮੋਟਰਾਂ ਦਾ ਚੈੱਕ ਪ੍ਰਾਪਤ ਕਰਨ ਬਦਲੇ ਪੰਚਾਇਤ ਸੈਕਟਰੀ ਵੱਲੋਂ 77 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸੈਕਟਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ