Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਪਟਵਾਰੀ ਤੇ ਏਜੰਟ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਅਗਸਤ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਨੂਰਵਾਲਾ, ਲੁਧਿਆਣਾ ਵਿਖੇ ਇਕ ਪਟਵਾਰੀ ਅਤੇ ਏਜੰਟ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਸਤੀਸ਼ ਕੁਮਾਰ, ਮਾਲ ਹਲਕਾ ਨੂਰਵਾਲਾ, ਲੁਧਿਆਣਾ ਅਤੇ ਏਜੰਟ ਰਮਨ ਸਿੰਘ ਵਾਸੀ ਪਿੰਡ ਢੇਰੀ ਜਿਲਾ ਲੁਧਿਆਣਾ ਨੂੰ ਸ਼ਿਕਾਇਤਕਰਤਾ ਜਯੋਤੀ ਸ਼ਰਮਾ, ਵਾਸੀ ਵੱਡੀ ਹੈਬੋਵਾਲ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਕੀ ਕਾਬੂ ਕੀਤਾ ਗਿਆ ਹੈ। ਸਿਕਾਇਤਕਰਾਤ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਅਤੇ ਏਜੰਟ ਵੱਲੋਂ ਜ਼ਮੀਨ ਦਾ ਇੰਤਕਾਲ ਦਰਜ਼ ਕਰਨ ਬਦਲੇ 4000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਅਤੇ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ