Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਨਹਿਰੀ ਪਟਵਾਰੀ ਤੇ ਹੌਲਦਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਜੁਲਾਈ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਹਲਕਾ ਖੋਖਰ ਕਲਾਂ ਸਿੰਚਾਈ ਮੰਡਲ ਜਵਾਹਰਕੇ ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਮੋਹਨਦੀਪ ਸਿੰਘ, ਨਹਿਰੀ ਪਟਵਾਰੀ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਕਾਕਾ ਸਿੰਘ, ਵਾਸੀ ਪਿੰਡ ਖੋਖਰ ਕਲਾਂ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵੱਲੋਂ ਅੱਜ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵੱਲੋਂ ਨਹਿਰੀ ਪਾਣੀ ਦੀ ਭਰਪਾਈ ਲਈ ਦਿੱਤੀ ਗਈ ਦਰਖਾਸਤ ’ਤੇ ਕਾਰਵਾਈ ਕਰਨ ਦੇ ਏਵਜ ਵਿੱਚ ਉਕਤ ਪਟਵਾਰੀ ਵੱਲੋਂ 4,000 ਰੁਪਏ ਦੀ ਮੰਗੇ ਜਾ ਰਹੇ ਹਨ। ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਦੀ ਟੀਮ ਵਲੋਂ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਦੋਸ਼ੀ ਖਿਲਾਫ਼ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਉਧਰ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਲੱਖੇ ਕੇ ਬਹਿਰਾਮ ਜਿਲ੍ਹਾ ਫ਼ਿਰੋਜ਼ਪੁਰ ਵਿਖੇ ਤਾਇਨਾਤ ਇਕ ਹੌਲਦਾਰ ਜੀਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਮੁਖਤਿਆਰ ਸਿੰਘ ਵਾਸੀ ਅਵਾਨ, ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਿਰੁੱਧ ਦਰਜ ਇੱਕ ਕੇਸ ਦਹ ਚਲਾਣ ਅਦਾਲਤ ਵਿੱਚ ਪੇਸ਼ ਕਰਨ ਦੇ ਇਵਜ਼ ਵਿਚ ਉਕਤ ਹੌਲਦਾਰ ਵੱਲੋਂ ਤਿੰਨ ਹਜ਼ਾਰ ਰੁਪਏ ਦੀ ਮੰਗ ਕੀਤੀ ਗਈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਹੌਲਦਾਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ