nabaz-e-punjab.com

ਪੰਜਾਬ ਵਿਜੀਲੈਂਸ ਵੱਲੋਂ ਪਟਵਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਜੁਲਾਈ:
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਹਲਕਾ ਰਾਨਿਆ, ਤਹਿਸੀਲ ਨਿਹਾਲ ਸਿੰਘ ਵਾਲਾ ਜਿਲਾ ਮੋਗਾ ਵਿਖੇ ਤਾਇਨਾਤ ਬਲਵਿੰਦਰ ਸਿਘ, ਪਟਵਾਰੀ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸੁਖਦੇਵ ਸਿੰਘ, ਵਾਸੀ ਪਿੰਡ ਬੁਰਜ ਦੁੱਨਾ ਜਿਲਾ ਮੋਗਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵੱਲੋਂ ਅੱਜ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਦਰਜ ਕਰਨ ਦੇ ਇਵਜ ਵਿਚ 5,000 ਰੁਪਏ ਦੀ ਮੰਗੇ ਜਾ ਰਹੇ ਹਨ।
ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਦੀ ਟੀਮ ਵਲੋਂ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਦੋਸ਼ੀ ਖਿਲਾਫ਼ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਥਾਣਾ ਫਿਰੋਜਰਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…