Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਵੱਲੋਂ ਫਾਜ਼ਿਲਕਾ ਦਾ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਆਲਮ ਸ਼ਾਹ, ਜਿਲਾ ਫਾਜਿਲਕਾ ਵਿਖੇ ਤਾਇਨਾਤ ਪਟਵਾਰੀ ਨੂੰ 13 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਆਲਮ ਸ਼ਾਹ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਪਟਵਾਰੀ ਸੁਭਾਸ਼ ਚੰਦਰ ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਆਲਮ ਸ਼ਾਹ ਦੀ ਸ਼ਿਕਾਇਤ ’ਤੇ 13 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਚਾਚੇ ਨਾਲ ਜਮੀਨ ਦੇ ਕੀਤੇ ਗਏ ਤਬਾਦਲੇ ਉਪਰੰਤ ਜ਼ਮੀਨ ਦਾ ਇੰਤਕਾਲ ਕਰਨ ਬਦਲੇ 13 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 13 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ